ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਤਿੰਨ ਨਕਸਲੀ ਢੇਰ
Tuesday, Mar 25, 2025 - 10:52 AM (IST)

ਰਾਏਪੁਰ- ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਇਕ ਮੁਕਾਬਲੇ 'ਚ ਤਿੰਨ ਨਕਸਲੀਆਂ ਨੂੰ ਮਾਰ ਦਿੱਤਾ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੰਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ 'ਚ ਨਕਸਲੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਫ਼ੋਰਸਾਂ ਨੂੰ ਨਕਸਲ ਵਿਰੋਧੀ ਕਾਰਵਾਈ ਲਈ ਭੇਜਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਅੱਜ ਸਵੇਰੇ 8 ਵਜੇ ਤੋਂ ਨਕਸਲੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ਵਾਲੀ ਥਾਂ ਤੋਂ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਮੁਕਾਬਲਾ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8