ਵੱਡਾ ਮੁਕਾਬਲਾ : ਸੁਰੱਖਿਆ ਫ਼ੋਰਸਾਂ ਨੇ 10 ਨਕਸਲੀ ਕੀਤੇ ਢੇਰ
Friday, Nov 22, 2024 - 12:51 PM (IST)
ਸੁਕਮਾ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 10 ਨਕਸਲੀ ਮਾਰੇ ਗਏ। ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਭੇਜੀ ਥਾਣਾ ਖੇਤਰ ਦੇ ਅਧੀਨ ਕੋਰਾਜੁਗੁੜਾ, ਦੰਤੇਸਪੁਰਮ, ਨਾਗਾਰਾਮ ਅਤੇ ਭੰਡਾਰਪਦਰ ਦੇ ਜੰਗਲ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 10 ਨਕਸਲੀਆਂ ਦੇ ਢੇਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦੱਖਣੀ ਖੇਤਰ 'ਚ ਕੋਂਟਾ ਅਤੇ ਕਿਸਟਾਰਾਮ ਏਰੀਆ ਕਮੇਟੀ ਦੇ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਜ਼ਿਲ੍ਹਾ ਰਿਜ਼ਰਵ ਫ਼ੋਰਸ (ਡੀਆਰਜੀ) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਸਾਂਝੇ ਦਲ ਨੂੰ ਰਵਾਨਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਦਲ ਜਦੋਂ ਥਾਣਾ ਖੇਤਰ ਦੇ ਅਧੀਨ ਕੋਰਾਜੁਗੁੜਾ, ਦੰਤੇਸਪੁਰਮ, ਨਾਗਾਰਾਮ ਅਤੇ ਭੰਡਾਰਪਦਰ ਪਿੰਡ ਦੇ ਜੰਗਲ-ਪਹਾੜੀ 'ਚ ਸੀ, ਉਦੋਂ ਡੀ.ਆਰ.ਜੀ. ਦੇ ਦਲ 'ਤੇ ਨਗਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਖੇਤਰ 'ਚ ਸੁਰੱਖਿਆ ਫ਼ੋਰਸਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਸੁਰੱਖਿਆ ਫ਼ੋਰਸਾਂ ਨੇ ਹੁਣ ਤੱਕ ਕੁੱਲ 10 ਨਕਸਲੀਆਂ ਦੀਆਂ ਲਾਸ਼ਾਂ, ਇੰਸਾਸ ਰਾਈਫਲ, ਏ.ਕੇ. 47 ਰਾਈਫਲ, ਐੱਸਐੱਲਆਰ ਅਤੇ ਕਈ ਹੋਰ ਹਥਿਆਰ ਬਰਾਮਦ ਕੀਤੇ ਹਨ। ਮੁਕਾਬਲੇ ਦੇ ਸੰਬੰਧ 'ਚ ਵੱਧ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ। ਇਸ ਤੋਂ ਪਹਿਲਾਂ 16 ਨਵੰਬਰ ਨੂੰ ਰਾਜ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਦੀ ਸਰਹੱਦ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 5 ਨਕਸਲੀਆਂ ਨੂੰ ਮਾਰ ਸੁੱਟਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8