ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ''ਚ ਇਕ ਅੱਤਵਾਦੀ ਕੀਤਾ ਢੇਰ

Friday, Apr 11, 2025 - 01:28 PM (IST)

ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ''ਚ ਇਕ ਅੱਤਵਾਦੀ ਕੀਤਾ ਢੇਰ

ਜੰਮੂ- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਢੇਰ ਹੋ ਗਿਆ। ਫ਼ੌਜ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ਼ਤਵਾੜ ਜ਼ਿਲ੍ਹੇ ਦੇ ਛਤਰੂ ਜੰਗਲਾਤ ਖੇਤਰ 'ਚ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸੰਯੁਕਤ ਰੂਪ ਨਾਲ ਚਲਾਈ ਗਈ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ ਅਤੇ ਮੁਹਿੰਮ ਦੌਰਾਨ, ਸੁਰੱਖਿਆ ਫ਼ੋਰਸ ਅੱਤਵਾਦੀਆਂ ਨਾਲ ਸੰਪਰਕ ਸਥਾਪਤ ਕਰਨ 'ਚ ਸਫ਼ਲ ਰਹੇ।

ਫ਼ੌਜ ਦੀ ਵ੍ਹਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅੱਤਵਾਦੀਆਂ ਦਾ ਪ੍ਰਭਾਵੀ ਢੰਗ ਨਾਲ ਸਾਹਮਣਾ ਕੀਤਾ ਗਿਆ ਅਤੇ ਇਸ ਵਿਚ ਗੋਲੀਬਾਰੀ ਸ਼ਉਰੂ ਹੋ ਗਈ। ਹੁਣ ਤੱਕ ਇਕ ਅੱਤਵਾਦੀ ਢੇਰ ਹੋ ਚੁੱਕਿਆ ਹੈ।'' ਉਨ੍ਹਾਂ ਕਿਹਾ,''ਤੰਗ ਇਲਾਕੇ ਅਤੇ ਪ੍ਰਤੀਕੂਲ ਮੌਸਮ ਦੇ ਬਾਵਜੂਦ ਸਾਡੇ ਬਹਾਦਰ ਫ਼ੌਜੀਆਂ ਦੀ ਮੁਹਿੰਮ ਜਾਰੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News