ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਜ਼ਖਮੀ ਹੋਏ ਅੱਤਵਾਦੀ ਦੀ ਹਸਪਤਾਲ ''ਚ ਹੋਈ ਮੌਤ

Friday, Dec 18, 2020 - 04:03 PM (IST)

ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਜ਼ਖਮੀ ਹੋਏ ਅੱਤਵਾਦੀ ਦੀ ਹਸਪਤਾਲ ''ਚ ਹੋਈ ਮੌਤ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ 'ਚ ਜ਼ਖਮੀ ਹੋਏ ਅੱਤਵਾਦੀ ਦੀ ਸ਼ੁੱਕਰਵਾਰ ਨੂੰ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਇਕ ਜ਼ਹੀਦ ਅੱਬਾਸ ਲੋਨ ਨੂੰ ਢਿੱਡ 'ਚ ਗੋਲੀ ਲੱਗੀ ਸੀ। ਉਨ੍ਹਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਬਾਬਾ ਗੁੰਡ ਖਲੀਲ਼ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਹੋਈ ਗੋਲੀਬਾਰੀ 'ਚ ਲੋਨ ਜ਼ਖਮੀ ਹੋ ਗਿਆ ਸੀ।

ਇਹ ਵੀ ਪੜ੍ਹੋ : ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹੀਦੀਨ ਦਾ ਅੱਤਵਾਦੀ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆਦਸਤਿਆਂ ਨਾਲ ਮੁਕਾਬਲੇ ਤੋਂ ਬਾਅਦ ਹਿਜ਼ਬੁਲ ਮੁਜਾਹੀਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਤੜਕੇ ਕਰੀਬ 2 ਵਜੇ ਅਨੰਤਨਾਗ ਦੇ ਗੁੰਡ ਬਾਬਾ ਖਲੀਲ਼ ਇਲਾਕੇ ਨੇੜੇ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਗਸ਼ਤੀ ਦਲ 'ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਜਵਾਨਾਂ ਨੇ ਗੋਲੀਆਂ ਚਲਾਈਆਂ। ਬਾਅਦ 'ਚ ਇਕ ਅੱਤਵਾਦੀ ਜ਼ਖਮੀ ਹਾਲਤ 'ਚ ਦੇਖਿਆ ਗਿਆ, ਜਿਸ ਦੀ ਪਛਾਣ ਪੁਲਵਾਮਾ ਵਾਸੀ ਜ਼ਹੀਰ ਅੱਬਾਸ ਲੋਨ ਵਜੋਂ ਹੋਈ ਸੀ।


author

DIsha

Content Editor

Related News