ਜੰਮੂ ਕਸ਼ਮੀਰ : ਪੁੰਛ ''ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 2 ਅੱਤਵਾਦੀ ਢੇਰ

Monday, Aug 07, 2023 - 10:23 AM (IST)

ਜੰਮੂ ਕਸ਼ਮੀਰ : ਪੁੰਛ ''ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 2 ਅੱਤਵਾਦੀ ਢੇਰ

ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਸਵੇਰੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਜੰਮੂ ਸਥਿਤ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਸੁਨੀਲ ਬਤਰਵਾਲ ਨੇ ਦੱਸਿਆ ਕਿ ਪੁੰਛ 'ਚ ਤੜਕੇ ਕਰੀਬ 2 ਵਜੇ ਹਮਲੇ ਲਈ ਘਾਤ ਲਗਾਏ ਜਾਣ ਦਾ ਪਤਾ ਲੱਗਾ। ਬੁਲਾਰੇ ਨੇ ਦੱਸਿਆ ਕਿ 2 ਵਿਅਕਤੀਆਂ ਨੂੰ ਪੁੰਛ ਦੇ ਦੇਵਗਾਰ ਤੇਰਵਾ ਦੇ ਆਮ ਖੇਤਰ 'ਚ ਕੰਟਰੋਲ ਰੇਖਾ ਦੇ ਪਾਰ ਘੁੰਮਦੇ ਦੇਖਿਆ ਗਿਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ, ਇਕ ਅੱਤਵਾਦੀ ਢੇਰ

ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਇਕ ਅੱਤਵਾਦੀ ਨੂੰ ਡਿੱਗਦੇ ਹੋਏ ਦੇਖਿਆ ਗਿਆ ਅਤੇ ਜਦੋਂ ਕਿ ਦੂਜਾ ਅੱਤਵਾਦੀ ਕੰਟਰੋਲ ਰੇਖਾ 'ਤੇ ਵਾਪਸ ਦੌੜਨ ਦੀ ਕੋਸ਼ਿਸ਼ 'ਚ ਮਾਰਿਆ ਗਿਆ। ਭਾਰਤੀ ਫ਼ੌਜ ਅਤੇ ਪੁਲਸ ਵਲੋਂ ਸਾਂਝੇ ਰੂਪ ਨਾਲ ਚਲਾਈ ਜਾ ਰਹੀ ਮੁਹਿੰਮ ਅਜੇ ਜਾਰੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਰਾਜੌਰੀ ਜ਼ਿਲ੍ਹੇ ਦੇ ਖਵਾਸ ਇਲਾਕੇ 'ਚ ਭਾਰਤੀ ਖੇਤਰ 'ਚ ਆਉਣ ਦੀ ਕੋਸ਼ਿਸ਼ ਕਰ ਰਹੇ ਇਕ ਅੱਤਵਾਦੀ ਨੂੰ ਚੱਲ ਰਹੀ ਮੁਹਿੰਮ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਮਾਰ ਸੁੱਟਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News