ਜੰਮੂ ਕਸ਼ਮੀਰ : ਉੜੀ ਸੈਕਟਰ ''ਚ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ 2 ਅੱਤਵਾਦੀ ਢੇਰ

Monday, Oct 23, 2023 - 11:27 AM (IST)

ਜੰਮੂ ਕਸ਼ਮੀਰ : ਉੜੀ ਸੈਕਟਰ ''ਚ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ 2 ਅੱਤਵਾਦੀ ਢੇਰ

ਸ਼੍ਰੀਨਗਰ (ਵਾਰਤਾ)- ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਸ਼੍ਰੀਨਗਰ ਸਥਿਤ ਰੱਖਿਆ ਬੁਲਾਰੇ ਨੇ ਦੱਸਿਆ ਕਿ ਖੁਫੀਆ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਸ ਨੂੰ 21 ਅਕਤੂਬਰ ਨੂੰ ਉੜੀ ਸੈਕਟਰ 'ਚ ਸਰਹੱਦ ਪਾਰ ਤੋਂ ਭਾਰੀ ਹਥਿਆਰਾਂ ਨਾਲ ਲੈੱਸ ਅੱਤਵਾਦੀਆਂ ਦੀ ਘੁਸਪੈਠ ਦੀ ਖਾਸ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਫ਼ੌਜਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਸੀ ਅਤੇ ਆਪਰੇਸ਼ਨ ਨਰਸਿਮਹਾ ਭੈਰਵ ਦੇ ਅਧੀਨ ਘੁਸਪੈਠ ਰੋਕੂ ਗਰਿੱਡ  ਨੂੰ ਮਜ਼ਬੂਤ ਕੀਤਾ ਗਿਆ ਸੀ। ਬੁਲਾਰੇ ਨੇ ਕਿਹਾ ਕਿ ਲਗਾਤਾਰ ਮੀਂਹ ਅਤੇ ਖ਼ਰਾਬ ਦ੍ਰਿਸ਼ਤਾ ਕਾਰਨ ਖ਼ਰਾਬ ਮੌਸਮ ਦਾ ਫਾਇਦਾ ਚੁੱਕਦੇ ਹੋਏ ਹਥਿਆਰਬੰਦ ਅੱਤਵਾਦੀਆਂ ਦੇ ਇਕ ਸਮੂਹ ਨੇ ਕੰਟਰੋਲ ਰੇਖਾ ਦੇ ਪਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਦੁਪਹਿਰ ਲਗਭਗ 3 ਵਜੇ ਦੇ ਕਰੀਬ ਚੌਕਸ ਜਵਾਨਾਂ ਨੇ ਉਸ ਸਮੂਹ ਨੂੰ ਰੋਕ ਲਿਆ, ਜਿਸ ਤੋਂ ਬਾਅਦ ਦੋਹਾਂ ਪਾਸਿਆਂ ਭਾਰੀ ਗੋਲੀਬਾਰੀ ਹੋਈ।

ਇਹ ਵੀ ਪੜ੍ਹੋ : J&k: ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਬਰਾਮਦ

ਉਨ੍ਹਾਂ ਕਿਹਾ ਕਿ ਭਿਆਨਕ ਗੋਲੀਬਾਰੀ ਆਖ਼ਰੀ ਸਮੇਂ ਤੱਕ ਜਾਰੀ ਰਹੀ ਜਿਸ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਸਮੂਹ ਦੇ ਹੋਰ ਅੱਤਵਾਦੀ ਮ੍ਰਿਤਕ ਅੱਤਵਾਦੀਆਂ ਲਾਸ਼ਾਂ ਨੂੰ ਕੰਟਰੋਲ ਰੇਖਾ ਦੇ ਪਾਰ ਲੈ ਕੇ ਚਲੇ ਗਏ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਪੂਰੀ ਰਾਤ ਨਿਗਰਾਨੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 22 ਅਕਤੂਬਰ ਨੂੰ ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ 2 ਏ.ਕੇ. ਸੀਰੀਜ਼ ਦੀਆਂ ਰਾਈਫ਼ਲਾਂ, 6 ਪਿਸਤੌਲਾਂ, ਚਾਰ ਚੀਨੀ ਗ੍ਰਨੇਡ, ਕੰਬਲ ਅਤੇ ਖੂਨ ਨਾਲ ਲਿਬੜੇ 2 ਬੈਗ ਬਰਾਮਦ ਹੋਏ, ਜਿਨ੍ਹਾਂ ਵਿਚ ਪਾਕਿਸਤਾਨੀ ਅਤੇ ਭਾਰਤੀ ਕਰੰਸੀ ਦੇ ਨੋਟ, ਪਾਕਿਸਤਾਨੀ ਦਵਾਈਆਂ ਅਤੇ ਖਾਣ-ਪੀਣ ਦਾ ਸਾਮਾਨ ਅਤੇ ਵੱਡੀ ਮਾਤਰਾ ਵਿਚ ਜੰਗੀ ਸਮੱਗਰੀ ਬਰਾਮਦ ਕੀਤੀ ਗਈ। ਮੁਲਾਂਕਣ ਦੇ ਅਨੁਸਾਰ, ਖੂਨ ਨਾਲ ਲਿਬੜੇ 2 ਬੈਗਾਂ ਦੀ ਬਰਾਮਦਗੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਘੱਟੋ-ਘੱਟ 2 ਅੱਤਵਾਦੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਭਾਰੀ ਬੈਗ ਛੱਡ ਕੇ ਕੰਟਰੋਲ ਰੇਖਾ ਦੇ ਪਾਰ ਭੱਜਣ ਲਈ ਮਜ਼ਬੂਰ ਹੋਣਾ ਪਿਆ। ਬੁਲਾਰੇ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਤਲਾਸ਼ੀ ਮੁਹਿੰਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮੌਸਮ ਠੀਕ ਹੋਣ 'ਤੇ ਮੁੜ ਸ਼ੁਰੂ ਕੀਤਾ ਜਾਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News