ਜੰਮੂ-ਕਸ਼ਮੀਰ: ਕੁਲਗਾਮ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਢੇਰ

12/29/2021 11:15:52 PM

ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕਈ ਘੰਟਿਆਂ ਤੱਕ ਚੱਲੇ ਇਸ ਮੁਕਾਬਲੇ 'ਚ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ ਇਕ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਦੋਵਾਂ ਨੂੰ ਨਜ਼ਦੀਕੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati