ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਇਕ ਸਥਾਨਕ ਅੱਤਵਾਦੀ ਕੀਤਾ ਢੇਰ, ਇਕ ਪੁਲਸ ਮੁਲਾਜ਼ਮ ਜ਼ਖ਼ਮੀ
Tuesday, Jun 27, 2023 - 10:43 AM (IST)
ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਇਕ ਸਥਾਨਕ ਅੱਤਵਾਦੀ ਨੂੰ ਮਾਰ ਸੁੱਟਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਕਾਬਲੇ ਦੌਰਾਨ ਇਕ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਪੁਲਸ ਨੇ ਕਿਹਾ ਕਿ ਕੁਲਗਾਮ ਦੇ ਹੁਵਰਾ 'ਚ ਉਸ ਸਮੇਂ ਮੁਕਾਬਲਾ ਸ਼ੁਰੂ ਹੋਇਆ, ਜਦੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਦੀਆਂ ਸੰਯੁਕਤ ਟੀਮਾਂ ਨੇ ਸੋਮਵਾਰ ਰਾਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਪੁਲਸ ਨੇ ਕਿਹਾ,''ਸ਼ੁਰੂਆਤੀ ਗੋਲੀਬਾਰੀ 'ਚ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਉੱਥੇ ਹੀ ਇਸ ਦੌਰਾਨ ਇਕ ਸਥਾਨਕ ਅੱਤਵਾਦੀ ਨੂੰ ਮਾਰ ਸੁੱਟਿਆ ਗਿਆ।'' ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਸਮੂਹ ਸੰਬੰਧਤਾ ਸਥਾਪਤ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ,''ਤਲਾਸ਼ੀ ਮੁਹਿੰਮ ਜਾਰੀ ਹੈ।''