ਜੰਮੂ ਕਸ਼ਮੀਰ : ਬਾਰਾਮੂਲਾ ''ਚ ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

05/06/2023 10:00:45 AM

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਨੂੰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਪੁਲਸ ਨੇ ਦੱਸਿਆ ਕਿ ਇਹ ਮੁਕਾਬਲਾ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਇਕ ਜਾਣਕਾਰੀ ਤੋਂ ਬਾਅਦ ਸੰਯੁਕਤ ਫ਼ੋਰਸਾਂ ਵਲੋਂ ਸ਼ੁਰੂ ਕੀਤੀ ਗਈ ਇਕ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ਕਰਹਾਮਾ ਕੁੰਜਰ ਖੇਤਰ 'ਚ ਹੋਈ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਜਿਵੇਂ ਹੀ ਸੰਯੁਕਤ ਫ਼ੋਰਸਾਂ ਦੇ ਜਵਾਨ ਸ਼ੱਕੀ ਸਥਾਨ ਵੱਲ ਵਧੇ ਤਾਂ ਉੱਥੇ ਲੁਕੇ ਹੋਏ ਅੱਤਵਾਦੀ ਨੇ ਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। 

ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜਿਆ ਇਕ ਅੱਤਵਾਦੀ ਮਾਰਿਆ ਗਿਆ। ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੁਲਸ ਬੁਲਾਰੇ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਯਾਰਹੋਲ ਬਾਬਾਪੋਰਾ ਕੁਲਗਾਮ ਦੇ ਆਬਿਦ ਵਾਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਾਲੀ ਜਗ੍ਹਾ ਇਕ ਏ.ਕੇ.-47 ਰਾਈਫ਼ਲ ਵੀ ਬਰਾਮਦ ਕੀਤੀ ਗਈ। ਜੰਮੂ ਕਸ਼ਮੀਰ 'ਚ ਬੁੱਧਵਾਰ ਤੋਂ ਇਹ ਚੌਥਾ ਮੁਕਾਬਲਾ ਹੈ, ਜਿਸ 'ਚ 5 ਅੱਤਵਾਦੀ ਮਾਰੇ ਗਏ ਹਨ। ਜੰਮੂ ਖੇਤਰ ਦੇ ਰਾਜੌਰੀ ਜ਼ਿਲ੍ਹੇ ਦੇ ਜੰਗਲਾਂ 'ਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਤੋਂ ਬਾਅਦ ਅੱਤਵਾਦੀਆਂ ਵਲੋਂ ਇਕ ਵਿਸਫ਼ੋਟਕ ਉਪਕਰਣ ਨਾਲ ਕੀਤੇ ਗਏ ਵਿਸਫ਼ੋਟ 'ਚ ਏਲੀਟ ਪੈਰਾ ਯੂਨਿਟ ਦੇ ਮੈਂਬਰਾਂ ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ।


DIsha

Content Editor

Related News