ਉੱਤਰੀ ਕਸ਼ਮੀਰ ''ਚ ਸੁਰੱਖਿਆ ਫੋਰਸ ਦੀ ਤਲਾਸ਼ੀ ਮੁਹਿੰਮ ਸ਼ੁਰੂ

11/10/2017 10:06:29 AM

ਸ਼੍ਰੀਨਗਰ— ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਸੁਰੱਖਿਆ ਫੋਰਸਾਂ ਨੇ ਅੱਜ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਈਫਲ, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਬਾਂਦੀਪੋਰਾ ਜ਼ਿਲੇ ਦੇ ਹਾਜਿਨ 'ਚ ਕੁਝ ਇਲਾਕਿਆਂ 'ਚ ਸੰਯੁਕਤ ਤਲਾਸ਼ੀ ਅਭਿਆਨ ਸ਼ੁਰੂ ਕੀਤੀ ਹੈ। ਸੁਰੱਖਿਆ ਫੋਰਸ ਨੇ ਇਲਾਕੇ ਤੋਂ ਬਾਹਰ ਵਾਲੇ ਸਾਰੇ ਰਸਤਿਆਂ ਨੂੰ ਸੀਲ ਕੀਤਾ। ਇਸ ਤੋਂ ਪਹਿਲਾਂ ਸੁਰੱਖਿਆ ਫੋਰਸ ਦੇ ਬੜਗਾਮ ਅਤੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਹਾਲਾਂਕਿ ਇਸ ਦੌਰਾਨ ਕੋਈ ਗ੍ਰਿਫਤਾਰ ਨਹੀਂ ਹੋਇਆ।