ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ''ਚ 5 ਮਾਓਵਾਦੀ ਕੀਤੇ ਢੇਰ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ
Monday, Apr 03, 2023 - 01:15 PM (IST)

ਚਤਰਾ (ਭਾਸ਼ਾ)- ਝਾਰਖੰਡ ਦੇ ਚਤਰਾ ਜ਼ਿਲ੍ਹੇ 'ਚ ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 5 ਮਾਓਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲਾ ਰਾਜਧਾਨੀ ਰਾਂਚੀ ਤੋਂ 160 ਕਿਲੋਮੀਟਰ ਦੂਰ ਲਾਵਾਲੌਂਗ ਪੁਲਸ ਥਾਣਾ ਖੇਤਰ 'ਚ ਚਤਰਾ-ਪਲਾਮੂ ਸਰਹੱਦ ਕੋਲ ਹੋਈ।
ਚਤਰਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਰਾਕੇਸ਼ ਰੰਜਨ ਨੇ ਦੱਸਿਆ,''5 ਮਾਓਵਾਦੀਆਂ ਨੂੰ ਮਾਰ ਸੁੱਟਿਆ ਗਿਆ ਅਤੇ ਕਈ ਹੋਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ। ਮਾਰੇ ਗਏ ਸਾਰੇ ਮਾਓਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।'' ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ।