ਜੰਮੂ ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਹਿਜ਼ਬੁਲ ਦਾ ਅੱਤਵਾਦੀ ਢੇਰ

Saturday, Jun 11, 2022 - 10:24 AM (IST)

ਜੰਮੂ ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਹਿਜ਼ਬੁਲ ਦਾ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹੀਦੀਨ ਦਾ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਾਂਦੀਪੋਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਈ। 

ਇਹ ਵੀ ਪੜ੍ਹੋ : ਪਾਣੀ ਨਾਲ ਭਰੀ ਖੱਡ 'ਚ ਡਿੱਗੀ ਸਕਾਰਪੀਓ ਗੱਡੀ, 9 ਲੋਕਾਂ ਦੀ ਮੌਤ

ਪੁਲਸ ਨੇ ਕਿਹਾ ਕਿ ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂਕ ਰ ਦਿੱਤੀ, ਜਿਸ ਦਾ ਸੁਰੱਖਿਆ ਫ਼ੋਰਸਾਂ ਨੇ ਪੂਰਾ ਜਵਾਬ ਦਿੱਤਾ। ਅਧਿਕਾਰੀ ਅਨੁਸਾਰ, ਇਸ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ, ਜੋ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦਾ ਮੈਂਬਰ ਸੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ਹਾਲੇ ਜਾਰੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News