J&K 'ਚ ਸੁਰੱਖਿਆ ਫੋਰਸਾਂ ਨੇ ਬਰਾਮਦ ਕੀਤਾ ਹਥਿਆਰ, ਗੋਲਾ-ਬਾਰੂਦ ਦਾ ਜ਼ਖ਼ੀਰਾ

Thursday, Jan 11, 2024 - 04:20 PM (IST)

ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸੁਰੱਖਿਆ ਫੋਰਸਾਂ ਨੇ ਵੀਰਵਾਰ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤਲਾਸ਼ੀ ਟੀਮ ਦੀ ਸੰਯੁਕਤ ਟੀਮ ਨੇ ਅੱਜ ਸਵੇਰੇ ਰਾਜੌਰੀ ਜ਼ਿਲ੍ਹੇ ਦੇ ਹਯਾਤਪੁਰ-ਮੰਜਾਕੋਟ ਇਲਾਕੇ 'ਚ ਤਲਾਸ਼ੀ ਆਪ੍ਰੇਸ਼ਨ ਚਲਾਇਆ। ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਇਕ ਵਾਇਰਲੈੱਸ ਸੈੱਟ, ਟੇਪ ਰਿਕਾਰਡ, 23 ਰਾਊਂਡ ਏ. ਕੇ. ਗੋਲਾ ਬਾਰੂਦ ਅਤੇ ਚਾਰ ਟਿਫਿਨ ਬਾਕਸ ਆਈ. ਈ. ਡੀ. ਬਰਾਮਦ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 22 ਜਨਵਰੀ ਨੂੰ ਹੀ ਕਿਉਂ ਹੋ ਰਹੀ ਹੈ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ, ਜਾਣੋ ਵਜ੍ਹਾ

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਕਿਉਂਕਿ ਪੁੰਛ-ਰਾਜੌਰੀ ਖੇਤਰ ਵਿਚ ਪਿਛਲੇ ਦੋ ਸਾਲਾਂ ਵਿਚ ਪਾਕਿਸਤਾਨੀ ਅੱਤਵਾਦੀਆਂ ਦੀਆਂ ਗਤੀਵਿਧੀਆਂ ਵਿਚ ਵਾਧਾ ਹੋਇਆ ਹੈ। ਕੇਂਦਰ ਨੇ ਸੁਰੱਖਿਆ ਘੇਰੇ ਨੂੰ ਮਜ਼ਬੂਤ ​​ਕਰਨ ਲਈ ਖੇਤਰ ਵਿਚ CRPF ਯੂਨਿਟਾਂ ਨੂੰ ਸ਼ਾਮਲ ਕੀਤਾ ਹੈ। ਫੌਜ ਅਤੇ ਰਾਸ਼ਟਰੀ ਰਾਈਫਲਜ਼ (ਆਰ.ਆਰ.) ਦੀ ਮੁਹਿੰਮ ਯੂਨਿਟ ਵੀ ਇੱਥੇ ਤਾਇਨਾਤ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News