ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ ਕੋਲੋਂ ਨਸ਼ੀਲਾ ਪਦਾਰਥ ਕੀਤਾ ਬਰਾਮਦ

Friday, Jul 28, 2023 - 05:08 PM (IST)

ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ ਕੋਲੋਂ ਨਸ਼ੀਲਾ ਪਦਾਰਥ ਕੀਤਾ ਬਰਾਮਦ

ਰਾਜੌਰੀ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲੋਂ ਕਰੀਬ 9 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਰਾਜੌਰੀ ਦੇ ਸੀਨੀਅਰ ਪੁਲਸ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨਾਲ ਮਿਲ ਕੇ ਫ਼ੌਜ ਨੇ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਐੱਲ.ਓ.ਸੀ. ਕੋਲ ਨੌਸ਼ੇਰਾ ਦੇ ਝਾਂਗਰ ਇਲਾਕੇ 'ਚ ਵੱਡੇ ਪੈਮਾਨੇ 'ਤੇ ਤਲਾਸ਼ੀ ਮੁਹਿੰਮ ਚਲਾਈ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥ ਦੇ 5 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ 8.960 ਕਿਲੋਗ੍ਰਾਮ ਸੀ। ਸਿੰਘ ਨੇ ਦੱਸਿਆ ਕਿ ਇਸ ਸੰਦਰਭ 'ਚ ਨੌਸ਼ੇਰਾ ਥਾਣੇ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ,''ਇੰਨੀ ਵੱਡੀ ਗਿਣਤੀ 'ਚ ਨਸ਼ੀਲੇ ਪਦਾਰਥ ਦੀ ਬਰਾਮਦਗੀ ਐੱਲ.ਓ.ਸੀ. ਪਾਰ ਤੋਂ ਤਸਕਰੀ ਦੀ ਸੰਭਾਵਿਤ ਕੋਸ਼ਿਸ਼ ਦਾ ਸੰਕੇਤ ਹੈ, ਜਿਸ ਨੂੰ ਅਸਫ਼ਲ ਕਰ ਦਿੱਤਾ ਗਿਆ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News