ਸੁਰੱਖਿਆ ਬਲਾਂ ਦੀ ਦੱਖਣੀ ਕਸ਼ਮੀਰ ''ਚ ਤਲਾਸ਼ੀ ਮੁਹਿੰਮ ਸ਼ੁਰੂ

06/24/2018 3:43:31 PM

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਵਿਰੁੱਧ ਐਤਵਾਰ ਨੂੰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਛੁਪੇ ਹੋਣ ਦੀ ਖੂਫੀਆ ਯੂਚਨਾ 'ਤੇ ਰਾਸ਼ਟਰੀ ਰਾਈਫਲਸ, ਜੰਮੂ ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਦੇ ਜਵਾਨਾਂ ਨੇ ਕੁਲਗਾਮ ਦੇ ਕਿਓਈਮੁਹ ਦੀ ਘੇਰਾਬੰਦੀ ਕਰਕੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਦੱਸਿਆ ਜਾ ਰਿਹਾ ਹੈ ਕਿ ਵੱਡੀ ਸੰਖਿਆ 'ਚ ਤਾਇਨਾਤ ਸੁਰੱਖਿਆ ਬਲਾਂ ਨੇ ਖੇਤਰ ਤੋਂ ਬਾਹਰ ਨਿਕਲਣ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਬਾਅਦ 'ਚ ਘਰ-ਘਰ ਜਾ ਕੇ ਅੱਤਵਾਦੀਆਂ ਦੀ ਉਪਸਥਿਤੀ ਨੂੰ ਲੈ ਕੇ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਿਸ ਪ੍ਰਕਾਰ ਦੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੇ ਮੱਦੇਨਜ਼ਰ ਘੇਰਾਵ ਕੀਤੇ ਗਏ ਖੇਤਰ ਤੋਂ ਬਾਹਰ ਵੀ ਵੱਡੀ ਸੰਖਿਆਂ 'ਚ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਆਖਰੀ ਸੂਚਨਾ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗ੍ਰਿਫਤਾਰੀ ਨਹੀਂ ਹੋਆ ਸੀ।


Related News