PM ਮੋਦੀ ਦੇ ਜੰਮੂ ਦੌਰੇ ਤੋਂ ਪਹਿਲਾਂ ਕਸ਼ਮੀਰ ''ਚ ਵਧਾਈ ਗਈ ਸੁਰੱਖਿਆ
Sunday, Feb 18, 2024 - 04:25 PM (IST)
ਸ਼੍ਰੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਗਲਵਾਰ ਨੂੰ ਜੰਮੂ ਦੌਰੇ ਤੋਂ ਪਹਿਲਾਂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਪੁਲਸ ਅਤੇ ਅਰਧ ਸੈਨਿਕ ਬਲ ਸ਼ਹਿਰ ਅਤੇ ਆਲੇ-ਦੁਆਲੇ ਦਰਜਨਾਂ ਥਾਵਾਂ 'ਤੇ ਵਾਹਨਾਂ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ 'ਤੇ ਸ਼੍ਰੀਨਗਰ 'ਚ ਵੱਖ-ਵੱਖ ਥਾਵਾਂ 'ਤੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਵਿਸ਼ੇਸ਼ ਜਾਂਚ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਜੰਮੂ ਖੇਤਰ ਦਾ ਦੌਰਾ ਕਰਨਗੇ ਪਰ ਘਾਟੀ ਦੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਧਾਨ ਮੰਤਰੀ ਮੋਦੀ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੌਰੇ ਦੌਰਾਨ ਅੱਤਵਾਦੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਨੂੰ ਅੰਜ਼ਾਮ ਨਾ ਦੇ ਸਕਣ।
ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ
ਪ੍ਰਧਾਨ ਮੰਤਰੀ ਮੋਦੀ ਦਾ ਆਪਣੇ ਦੂਜੇ ਕਾਰਜਕਾਲ ਦੌਰਾਨ ਜੰਮੂ-ਕਸ਼ਮੀਰ ਦਾ ਇਹ ਦੂਜਾ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਆਪਣੇ ਜੰਮੂ ਦੌਰੇ ਦੌਰਾਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਸੰਭਾਵਨਾ ਹੈ। ਜਿਸ 'ਚ ਜੰਮੂ 'ਚ ਏਮਜ਼ ਹਸਪਤਾਲ, ਚਨਾਬ ਨਦੀ ਉੱਤੇ ਵਿਸ਼ਵ ਦਾ ਸਭ ਤੋਂ ਉੱਚਾ ਰੇਲਵੇ ਪੁਲ ਅਤੇ ਊਧਮਪੁਰ 'ਚ ਦੇਵਿਕਾ ਨਦੀ ਪ੍ਰੋਜੈਕਟ ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਸੰਗਲਦਾਨ-ਬਾਰਾਮੂਲਾ ਰੇਲ ਲਿੰਕ 'ਤੇ ਪਹਿਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਉਹ ਜੰਮੂ 'ਚ ਇਕ ਜਨ ਸਭਾ ਨੂੰ ਵੀ ਸੰਬੋਧਨ ਕਰ ਸਕਦੇ ਹਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੇ ਕਿਸਾਨ, 6 ਕਿਲੋਮੀਟਰ ਏਰੀਏ ’ਚ ਬਣਾਏ ਅਸਥਾਈ ਰੈਣ ਬਸੇਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e