ਕੇਰਲ ਦੇ ਕਨਵੈਨਸ਼ਨ ਸੈਂਟਰ ''ਚ ਧਮਾਕੇ ਤੋਂ ਬਾਅਦ ਦਿੱਲੀ ਦੇ ਚਰਚਾਂ, ਮੈਟਰੋ ਸਟੇਸ਼ਨਾਂ ''ਤੇ ਸੁਰੱਖਿਆ ਸਖ਼ਤ
Sunday, Oct 29, 2023 - 04:11 PM (IST)
ਨਵੀਂ ਦਿੱਲੀ- ਕੇਰਲ 'ਚ ਇਕ ਕਨਵੈਨਸ਼ਨ ਸੈਂਟਰ 'ਚ ਐਤਵਾਰ ਨੂੰ ਹੋਏ ਧਮਾਕੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ 'ਚ ਚਰਚਾਂ ਅਤੇ ਮੈਟਰੋ ਸਟੇਸ਼ਨਾਂ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਮੁੱਖ ਬਾਜ਼ਾਰਾਂ, ਚਰਚਾਂ, ਮੈਟਰੋ ਸਟੇਸ਼ਨਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੇਰਲ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ 'ਚ ਹੋਇਆ ਜ਼ੋਰਦਾਰ ਧਮਾਕਾ, ਇਕ ਦੀ ਮੌਤ
ਅਧਿਕਾਰੀ ਨੇ ਕਿਹਾ ਕਿ ਪੁਲਸ ਟੀਮਾਂ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਨੂੰ ਨਾਕਾਬੰਦੀ ਕਰਨ ਲਈ ਸੂਚਿਤ ਕੀਤਾ ਗਿਆ ਹੈ। ਸਾਦੇ ਕੱਪੜਿਆਂ ਵਾਲੇ ਪੁਲਸ ਮੁਲਾਜ਼ਮਾਂ, ਮੋਟਰਸਾਈਕਲ ਸਵਾਰਾਂ ਅਤੇ ਪੀ.ਸੀ.ਆਰਜ਼ ਨੂੰ ਸੁਚੇਤ ਰਹਿਣ ਅਤੇ ਪ੍ਰਾਪਤ ਹੋਈ ਕਿਸੇ ਵੀ ਸੂਚਨਾ ਨੂੰ ਨਜ਼ਰਅੰਦਾਜ਼ ਨਾ ਕਰਨ ਲਈ ਕਿਹਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਭੀੜ-ਭੜੱਕੇ ਵਾਲੇ ਬਾਜ਼ਾਰਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।
ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਫ਼ੈਸਲਾ; ਹੁਣ ਮੁਲਾਜ਼ਮਾਂ ਨੂੰ ਵਿਆਹ ਲਈ ਲੈਣੀ ਪਵੇਗੀ ਸਰਕਾਰ ਤੋਂ ਮਨਜ਼ੂਰੀ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਹਿਲਾਂ ਤੋਂ ਹੀ ਵਾਧੂ ਪੁਲ ਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਕੇਰਲ ਦੇ ਕਲਾਮਾਸੇਰੀ ਵਿਚ ਐਤਵਾਰ ਸਵੇਰੇ ਇੱਕ ਕਨਵੈਨਸ਼ਨ ਸੈਂਟਰ 'ਚ ਹੋਏ ਧਮਾਕੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 36 ਲੋਕ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਲਗਾਤਾਰ ਕੇਂਦਰੀ ਏਜੰਸੀਆਂ ਦੇ ਸੰਪਰਕ ਵਿਚ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8