ਧਮਕੀ ਤੋਂ ਬਾਅਦ ਚੇਨਈ ਹਵਾਈ ਅੱਡੇ ਦੀ ਸੁਰੱਖਿਆ ਵਧੀ
Saturday, Mar 17, 2018 - 09:13 AM (IST)
ਚੇਨਈ — ਅਹਿਮਦਾਬਾਦ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮ ਦੇ ਮੱਦੇਨਜ਼ਰ ਚੇਨਈ ਕੌਮਾਂਤਰੀ ਹਵਾਈ ਅੱਡੇ 'ਤੇ ਅੱਜ ਸੁਰੱਖਿਆ ਵਿਵਸਥਾ ਹੋਰ ਸਖਤ ਕਰ ਦਿੱਤੀ ਗਈ। ਹਵਾਈ ਅੱਡਾ ਸੂਤਰਾਂ ਮੁਤਾਬਕ ਵਾਧੂ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰਦੇ ਹੋਏ ਸੁਰੱਖਿਆ ਘੇਰੇ ਦਾ ਇਕ ਪੱਧਰ ਹੋਰ ਵਧਾ ਦਿੱਤਾ ਗਿਆ ਹੈ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦੇ ਸ਼ਹਿਰ ਵਿਚ ਦੌਰੇ ਕਾਰਨ ਹਵਾਈ ਅੱਡੇ 'ਤੇ ਪਹਿਲਾਂ ਤੋਂ ਹੀ ਸੁਰੱਖਿਆ ਵਿਵਸਥਾ ਸਖਤ ਹੈ। ਯਾਤਰੀਆਂ ਅਤੇ ਉਨ੍ਹਾਂ ਦੇ ਬੈਗੇਜ਼ ਨੂੰ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਹੀ ਦਾਖਲੇ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
