ਵਿਕਾਸ ਲਈ ਦੇਸ਼ ਦੀਆਂ ਸਰਹੱਦਾਂ ਦਾ ਸੁਰੱਖਿਅਤ ਰਹਿਣਾ ਜ਼ਰੂਰੀ : ਰੱਖਿਆ ਮੰਤਰੀ

08/19/2022 11:32:27 PM

ਇੰਫਾਲ (ਭਾਸ਼ਾ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਈ ਵੀ ਦੇਸ਼ ਪੂਰੀ ਸਮਰੱਥਾ ਨਾਲ ਉਦੋਂ ਵਿਕਾਸ ਕਰ ਪਾਉਂਦਾ ਹੈ, ਜਦ ਉਸ ਦੀਆਂ ਸਰਹੱਦਾਂ ਸੁਰੱਖਿਅਤ ਰਹਿੰਦੀਆਂ ਹਨ। ਇਸ ਮੌਕੇ ਰੱਖਿਆ ਮੰਤਰੀ ਨੇ ਅਟੁੱਟ ਸਮਰਪਣ ਦੇ ਨਾਲ ਰਾਸ਼ਟਰੀ ਝੰਡੇ ਨੂੰ ਬੁਲੰਦ ਰੱਖਣ ਲਈ ਦਸਤਿਆਂ ਦੀ ਸ਼ਲਾਘਾ ਕੀਤੀ।ਰਾਜਨਾਥ ਸਿੰਘ ਨੇ ਕਿਾ ਕਿ ਉਹ ਵੀ ਫੌਜ ਵਿਚ ਸ਼ਾਮਲ ਹੋਣਾ ਚਾਹੁੰਦੇ ਸੀ ਪਰ ਆਪਣੀਆਂ ਪਰਿਵਾਰਕ ਸਮੱਸਿਆਵਾਂ ਕਾਰਨ ਨਹੀਂ ਹੋ ਸਕੇ। ਸਿੰਘ ਨੇ ਆਸਾਮ ਰਾਈਫਲਜ਼ ਅਤੇ ਭਾਰਤੀ ਫੌਜ ਦੀ 57ਵੀਂ ਮਾਊਂਟੇਨ ਡਵੀਜ਼ਨ ਦੇ ਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਫੌਜ ’ਚ ਸ਼ਾਮਲ ਹੋਣ ਲਈ ਪੇਪਰ ਵੀ ਦਿੱਤਾ ਸੀ।

ਇਹ ਵੀ ਪੜ੍ਹੋ : ਦੇਸ਼ ਨੂੰ ਬਣਾਉਣ ਲਈ ਕਰਨੀ ਪੈਂਦੀ ਹੈ ਸਖ਼ਤ ਮਿਹਨਤ : PM ਮੋਦੀ

ਉਨ੍ਹਾਂ ਕਿਹਾ ਕਿ ਮੈਂ ਫੌਜ ’ਚ ਸ਼ਾਮਲ ਹੋਣਾ ਚਾਹੁੰਦਾ ਸੀ ਅਤੇ ਸ਼ਾਰਟ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਵੀ ਦਿੱਤੀ ਸੀ ਪਰ ਮੇਰੇ ਪਿਤਾ ਦਾ ਦਿਹਾਂਤ ਹੋ ਜਾਣ ਕਾਰਨ ਅਤੇ ਕੁਝ ਹੋਰ ਪਰਿਵਾਰਕ ਸਮੱਸਿਆਵਾਂ ਦੇ ਕਾਰਨ ਮੈਂ ਫੌਜ ’ਚ ਭਰਤੀ ਨਹੀਂ ਹੋ ਸਕਿਆ। ਜੇ ਤੁਸੀਂ ਕਿਸੇ ਬੱਚੇ ਨੂੰ ਫੌਜ ਦੀ ਵਰਦੀ ਦਿੰਦੇ ਹੋ ਤਾਂ ਤੁਸੀਂ ਦੇਖੋਗੇ ਕਿ ਉਸ ਦੀ ਸ਼ਖਸੀਅਤ ਹੀ ਬਦਲ ਜਾਂਦੀ ਹੈ। ਇਸ ਵਰਦੀ ’ਚ ਕੁਝ ਖਾਸ ਗੱਲ ਹੈ। ਉਨ੍ਹਾਂ ਨਾਲ ਫੌਜ ਮੁਖੀ ਜਨਰਲ ਮਨੋਜ ਪਾਂਡੇ ਵੀ ਸਨ।

ਇਹ ਵੀ ਪੜ੍ਹੋ : ਰਾਜਸਥਾਨ 'ਚ ਕੋਰੋਨਾ ਨਾਲ 2 ਹੋਰ ਲੋਕਾਂ ਦੀ ਹੋਈ ਮੌਤ, 748 ਨਵੇਂ ਮਾਮਲੇ ਆਏ ਸਾਹਮਣੇ

ਰੱਖਿਆ ਮੰਤਰੀ ਨੇ ਭਾਰਤ-ਚੀਨ ਅੜਿੱਕੇ ਦੌਰਾਨ ਸੁਰੱਖਿਆ ਦਸਤਿਆਂ ਵੱਲੋਂ ਦਿਖਾਈ ਗਈ ਬਹਾਦਰੀ ਨੂੰ ਯਾਦ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਉਸ ਮੌਕੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੋਵੇਗੀ ਪਰ ਮੈਂ ਅਤੇ ਉਸ ਸਮੇਂ ਦੇ ਫੌਜ ਮੁਖੀ ਆਪਣੇ ਜਵਾਨਾਂ ਦੀ ਹਿੰਮਤ ਅਤੇ ਬਹਾਦਰੀ ਤੋਂ ਜਾਣੂ ਸਨ। ਸਾਡਾ ਦੇਸ਼ ਹਮੇਸ਼ਾ ਉਨ੍ਹਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਮੈਂ ਜਿਥੇ ਵੀ ਜਾਂਦਾ ਹਾਂ, ਮੈਂ ਇਹ ਯਕੀਨੀ ਬਣਾਉਂਦਾ ਹਾਂ ਕਿ ਫੌਜੀਆਂ ਨਾਲ ਮੁਲਾਕਾਤ ਜ਼ਰੂਰ ਕਰਾਂ।

ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਨੇ ਰਾਜਪਕਸ਼ੇ ਦੀ ਵਾਪਸੀ ਲਈ ਵਿਕਰਮਸਿੰਘੇ ਤੋਂ ਮੰਗੀ ਮਦਦ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Karan Kumar

This news is Content Editor Karan Kumar