ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ: ਦਿੱਲੀ ਪੁਲਸ

Friday, Aug 23, 2024 - 12:56 AM (IST)

ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ: ਦਿੱਲੀ ਪੁਲਸ

ਨਵੀਂ ਦਿੱਲੀ — ਦਿੱਲੀ ਪੁਲਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੀ ਅਦਾਲਤ 'ਚ ਗਵਾਹੀ ਦੇਣ ਵਾਲੀਆਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪਹਿਲਵਾਨ ਵਿਨੇਸ਼ ਫੋਗਾਟ ਦੀ ਪੋਸਟ ਦਾ ਜਵਾਬ ਦਿੰਦੇ ਹੋਏ, ਦਿੱਲੀ ਪੁਲਸ ਨੇ ਕਿਹਾ, "ਪਹਿਲਵਾਨਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ। ਇਹ ਫੈਸਲਾ ਕੀਤਾ ਗਿਆ ਕਿ ਭਵਿੱਖ ਵਿੱਚ ਹਰਿਆਣਾ ਪੁਲਸ ਨੂੰ ਸੁਰੱਖਿਆ ਦੀ ਜਿੰਮੇਵਾਰੀ ਸੰਭਾਲਣ ਲਈ ਬੇਨਤੀ ਕੀਤੀ ਜਾਵੇ ਕਿਉਂਕਿ ਸੁਰੱਖਿਆ ਪ੍ਰਦਾਨ ਕਰਨ ਵਾਲੇ ਆਮ ਤੌਰ 'ਤੇ ਹਰਿਆਣਾ ਵਿੱਚ ਰਹਿੰਦੇ ਹਨ।

ਦਿੱਲੀ ਪੁਲਿਸ ਨੇ 'ਐਕਸ' 'ਤੇ ਆਪਣੀ ਪੋਸਟ ਵਿੱਚ ਕਿਹਾ, “ਸੁਰੱਖਿਆ ਲਈ ਤਾਇਨਾਤ ਦਿੱਲੀ ਪੁਲਸ ਦੇ ਨਿੱਜੀ ਸੁਰੱਖਿਆ ਅਧਿਕਾਰੀਆਂ ਨੇ ਇਸ ਫੈਸਲੇ ਦੀ ਗਲਤ ਵਿਆਖਿਆ ਕੀਤੀ ਅਤੇ ਪਹਿਲਵਾਨਾਂ ਦੀ ਸੁਰੱਖਿਆ ਲਈ ਅੱਜ ਦੇਰ ਨਾਲ ਪਹੁੰਚੇ। ਇਸ ਨੂੰ ਠੀਕ ਕੀਤਾ ਗਿਆ ਹੈ। ਲਗਾਤਾਰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।'' ਇਸ ਤੋਂ ਪਹਿਲਾਂ ਫੋਗਾਟ ਨੇ 'ਐਕਸ' 'ਤੇ ਪੋਸਟ ਕੀਤਾ ਸੀ, "ਦਿੱਲੀ ਪੁਲਸ ਨੇ ਉਨ੍ਹਾਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜੋ ਅਦਾਲਤ ਵਿੱਚ ਬ੍ਰਿਜ ਭੂਸ਼ਣ ਵਿਰੁੱਧ ਗਵਾਹੀ ਦੇਣ ਜਾ ਰਹੀਆਂ ਹਨ।" ਵਿਨੇਸ਼ ਸਮੇਤ ਕਈ ਹੋਰ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।


author

Inder Prajapati

Content Editor

Related News