ਗਣਤੰਤਰ ਦਿਵਸ ਤੋਂ ਪਹਿਲਾਂ ਕਸ਼ਮੀਰ ’ਚ ਸੁਰੱਖਿਆ ਕੀਤੀ ਗਈ ਸਖ਼ਤ

01/24/2021 5:40:05 PM

ਸ਼੍ਰੀਨਗਰ (ਭਾਸ਼ਾ)— ਗਣਤੰਤਰ ਦਿਵਸ ਤੋਂ ਪਹਿਲਾਂ ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ਵਿਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਮੰਗਲਵਾਰ, 26 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਵਾਲੀ ਥਾਂ ਸਮੇਤ ਵੱਡੀ ਗਿਣਤੀ ’ਚ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਕਈ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਅਤੇ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਸ਼ਹਿਰ ਦੇ ਅੰਦਰ ਅਤੇ ਬਾਹਰ ਵੱਖ-ਵੱਖ ਮਹੱਤਵਪੂਰਨ ਅਦਾਰਿਆਂ ਅਤੇ ਹੋਰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਤਾਇਨਾਤ ਸੁਰੱਖਿਆ ਫੋਰਸਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ, ਜਿੱਥੇ ਘਾਟੀ ਵਿਚ ਗਣਤੰਤਰ ਦਿਵਸ ਦਾ ਆਯੋਜਨ ਹੋਣਾ ਹੈ, ਸਮੇਤ ਹੋਰ ਸਮਾਰੋਹ ਵਾਲੀਆਂ ਥਾਵਾਂ ’ਤੇ ਵੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਲ ਚੌਕ ਤੋਂ ਕੁਝ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਸਮਾਰੋਹ ਵਾਲੀ ਥਾਂ ਦੀ ਬਹੁ-ਪੱਧਰੀ ਸੁਰੱਖਿਆ ਕੀਤੀ ਜਾ ਰਹੀ ਹੈ। ਸ਼ਹਿਰ ਦੇ ਐਂਟਰੀ ਵਾਲੇ ਨਾਕਿਆਂ ’ਤੇ ਸੁਰੱਖਿਆ ਅਤੇ ਜਾਂਚ ਸਖਤ ਕਰ ਦਿੱਤੀ ਗਈ ਹੈ। 

Tanu

This news is Content Editor Tanu