ਬਜ਼ੁਰਗਾਂ ਲਈ ਵੱਡੀ ਖ਼ਬਰ; ਹੁਣ 3,500 ਰੁਪਏ ਮਿਲੇਗੀ ਮਹੀਨਾਵਾਰ ਪੈਨਸ਼ਨ
Wednesday, May 21, 2025 - 03:56 PM (IST)

ਭੁਵਨੇਸ਼ਵਰ- 80 ਸਾਲ ਤੋਂ ਵੱਧ ਉਮਰ ਦੇ ਬੁਜ਼ੁਰਗਾਂ ਅਤੇ 80 ਫੀਸਦੀ ਤੋਂ ਵੱਧ ਦਿਵਿਆਂਗਤਾ ਵਾਲੇ ਲਾਭਪਾਤਰੀਆਂ ਦੀ ਮਹੀਨਾਵਾਰ ਪੈਨਸ਼ਨ ਰਾਸ਼ੀ ਨੂੰ ਵਧਾ ਕੇ 3,500 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਵੱਡਾ ਐਲਾਨ ਓਡੀਸ਼ਾ ਸਰਕਾਰ ਵਲੋਂ ਕੀਤਾ ਗਿਆ ਹੈ। ਇਹ ਜਾਣਕਾਰੀ ਇੱਥੇ ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਦਿੱਤੀ ਗਈ ਹੈ। ਦਿਵਿਆਂਗ ਵਿਅਕਤੀਆਂ ਦੇ ਸਮਾਜਿਕ ਸੁਰੱਖਿਆ ਅਤੇ ਸਸ਼ਕਤੀਕਰਨ ਵਿਭਾਗ (SSEPD) ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਰਕਾਰ ਨੇ ਆਪਣੀਆਂ ਸਮਾਜ ਭਲਾਈ ਯੋਜਨਾਵਾਂ ਤਹਿਤ ਪੈਨਸ਼ਨ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ (NSAP) ਅਤੇ ਮਧੂ ਬਾਬੂ ਪੈਨਸ਼ਨ ਯੋਜਨਾ (MBPS) ਦੇ ਸਾਰੇ ਲਾਭਪਾਤਰੀਆਂ ਨੂੰ ਹੁਣ 1,500 ਰੁਪਏ ਤੋਂ ਵਧਾ ਕੇ 3,500 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗੀ।
ਇਹ ਵੀ ਪੜ੍ਹੋ- ਸਿੱਖਿਆ ਬੋਰਡ ਦੀ ਵੱਡੀ ਲਾਪ੍ਰਵਾਹੀ, 12ਵੀਂ ਦੇ ਅੰਗੇਰਜ਼ੀ ਵਿਸ਼ੇ ਦਾ ਗਲਤ Result ਕੀਤਾ ਜਾਰੀ
SSEPD ਵਿਭਾਗ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ (DSSO) ਨੂੰ ਉਪ-ਜ਼ਿਲ੍ਹਾ ਮੈਜਿਸਟ੍ਰੇਟਾਂ ਵਲੋਂ ਪ੍ਰਦਾਨ ਕੀਤੀ ਗਈ ਯੋਗ ਲਾਭਪਾਤਰੀਆਂ ਦੀ ਸੂਚੀ ਦੇ ਆਧਾਰ 'ਤੇ ਜੂਨ ਤੋਂ ਵਧੀ ਹੋਈ ਪੈਨਸ਼ਨ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। (DSSO) ਨੂੰ ਸੋਧੀ ਹੋਈ ਪੈਨਸ਼ਨ ਰਕਮ ਨੂੰ ਮਨਜ਼ੂਰੀ ਦੇਣ ਅਤੇ ਅਗਲੇਰੀ ਕਾਰਵਾਈ ਲਈ ਵਿਭਾਗ ਨੂੰ ਜ਼ਰੂਰੀ ਆਦੇਸ਼ ਭੇਜਣ ਲਈ ਵੀ ਕਿਹਾ ਗਿਆ ਹੈ। ਇਹ ਫੈਸਲਾ ਰਾਸ਼ਟਰੀ ਸਮਾਜਿਕ ਸਹਾਇਤਾ ਕਾਰਜਕ੍ਰਮ (NSAP) ਅਤੇ ਮਧੁ ਬਾਬੂ ਪੈਂਸ਼ਨ ਯੋਜਨਾ (MBPY) ਦੇ ਸਾਰੇ ਲਾਭਪਾਤਰੀਆਂ 'ਤੇ ਲਾਗੂ ਹੋਵੇਗਾ।
ਇਹ ਵੀ ਪੜ੍ਹੋ- ਸੱਚ ਹੋ ਰਹੀ ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ; ਜਾਣੋ ਕਿਸ ਚੀਜ਼ ਨੂੰ ਲੈ ਕੇ ਦਿੱਤੀ ਚਿਤਾਵਨੀ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਮੈਨੀਫੈਸਟੋ ਵਿਚ ਪੈਨਸ਼ਨ ਵਧਾਉਣ ਦਾ ਵਾਅਦਾ ਕੀਤਾ ਸੀ। ਸੂਬੇ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਇਹ ਵਾਅਦਾ ਜੁਲਾਈ 2024 ਵਿਚ ਵਿਧਾਨ ਸਭਾ 'ਚ ਆਪਣਾ ਪਹਿਲਾ ਬਜਟ ਪੇਸ਼ ਕਰਦਿਆਂ ਕੀਤਾ ਸੀ। ਇਸ ਬਜਟ ਵਿਚ ਪੈਨਸ਼ਨ ਸਕੀਮਾਂ ਲਈ 7,600 ਕਰੋੜ ਰੁਪਏ ਅਲਾਟ ਕੀਤੇ ਗਏ ਸਨ।
ਇਹ ਵੀ ਪੜ੍ਹੋ- ਆਖ਼ਰ ਕਿਸ ਨੇ ਕਤਲ ਕੀਤੇ ਮੁੰਡੇ! ਸੱਚ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e