ਸੀਨੀਅਰ ਨਾਗਰਿਕਾਂ ਨੂੰ ਅਯੁੱਧਿਆ ਦੇ ਰਾਮ ਮੰਦਰ ਦੀ ਤੀਰਥ ਯਾਤਰਾ ਕਰਵਾਏਗੀ ਖੱਟੜ ਸਰਕਾਰ
Sunday, Dec 31, 2023 - 01:26 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਜ ਦੇ ਸੀਨੀਅਰ ਨਾਗਰਿਕਾਂ ਨੂੰ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਦੇ ਅਧੀਨ ਅਯੁੱਧਿਆ 'ਚ ਰਾਮ ਮੰਦਰ ਦਾ ਦਰਸ਼ਨ ਕਰਵਾਉਣ ਲਈ ਲਿਜਾਇਆ ਜਾਵੇਗਾ। ਅਯੁੱਧਿਆ 'ਚ ਰਾਮ ਜਨਮ ਭੂਮੀ 'ਤੇ ਬਣ ਰਹੇ ਵਿਸ਼ਾਲ ਰਾਮ ਮੰਦਰ ਦੇ ਗਰਭ ਗ੍ਰਹਿ 'ਚ 22 ਜਨਵਰੀ ਨੂੰ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਵੇਗੀ। ਖੱਟੜ ਨੇ ਕਿਹਾ ਕਿ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ ਅਜਿਹੀ ਵਿਵਸਥਾ ਕੀਤੀ ਜਾਵੇਗੀ ਕਿ 60 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਲੋਕ 'ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ' ਦੇ ਅਧੀਨ 'ਰਾਮ ਲਲਾ' ਦੇ ਦਰਸ਼ਨ ਲਈ ਅਯੁੱਧਿਆ ਜਾ ਸਕਣ।
ਇਹ ਵੀ ਪੜ੍ਹੋ : PM ਮੋਦੀ ਦੀ 'ਮਨ ਕੀ ਬਾਤ' ਦਾ 108ਵਾਂ ਐਪੀਸੋਡ, ਬੋਲੇ- ਇਹ ਅੰਕ ਆਸਥਾ ਨਾਲ ਜੁੜਿਆ
ਖੱਟੜ 'ਸੀਐੱਮ ਦੀ ਵਿਸ਼ੇਸ਼ ਚਰਚਾ' ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੇ ਲਾਭਪਾਤਰੀਆਂ ਤੋਂ ਸਿੱਧੇ ਪ੍ਰਤੀਕਿਰਿਆ ਲੈ ਕੇ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਨੂੰ ਲਾਗੂ ਕਰਨ 'ਚ ਸੁਧਾਰ ਲਿਆਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼ਨੀਵਾਰ ਨੂੰ ਪ੍ਰੋਗਰਾਮ ਦੀ 50ਵੇਂ ਐਪੀਸੋਡ ਦੌਰਾਨ ਉਨ੍ਹਾਂ ਨੇ ਆਡੀਓ ਕਾਨਫਰੈਂਸਿੰਗ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਰਾਜ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਹਫ਼ਤਾਵਾਰੀ ਚਰਚਾ ਸ਼ੁਰੂ ਕੀਤੇ ਹੋਏ ਇਕ ਸਾਲ ਹੋ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8