ਕਾਂਗਰਸ ਦੇ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ ! ਹਿਮਾਚਲ ਦੀ ਸਿਆਸਤ ''ਚ ਵੱਡੀ ਹਲਚਲ

Tuesday, Jun 16, 2026 - 02:37 PM (IST)

ਕਾਂਗਰਸ ਦੇ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ ! ਹਿਮਾਚਲ ਦੀ ਸਿਆਸਤ ''ਚ ਵੱਡੀ ਹਲਚਲ

ਨਾਹਨ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੀ ਰਾਜਨੀਤੀ 'ਚ ਇਕ ਅਹਿਮ ਘਟਨਾਕ੍ਰਮ 'ਚ ਕਾਂਗਰਸ ਦੇ ਸੀਨੀਅਰ ਨੇਤਾ ਸੰਦੀਪ ਸ਼ਰਮਾ ਭਾਜਪਾ 'ਚ ਸ਼ਾਮਲ ਹੋ ਗਏ ਗਨ। ਸੰਦੀਪ ਸ਼ਰਮਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਰਾਸ਼ਟਰੀ ਹਿੱਤ ਦੇ ਪ੍ਰਤੀ ਉਸ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਪਰਿਵਾਰ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਸ਼ਰਮਾ ਲੰਬੇ ਸਮੇਂ ਤੋਂ ਕਾਂਗਰਸ ਸੰਗਠਨ 'ਚ ਸਰਗਰਮ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਜਨਰਲ ਸਕੱਤਰ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਨਾਹਨ ਵਿਧਾਨ ਸਭਾ ਖੇਤਰ ਯੂਥ ਕਾਂਗਰਸ ਪ੍ਰਧਾਨ ਵਰਗੇ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ।

ਉਨ੍ਹਾਂ ਨੇ ਸੰਗਠਨਾਤਮਕ ਕੰਮਾਂ ਅਤੇ ਜਨਸੰਪਰਕ 'ਚ ਸਰਗਰਮ ਭੂਮਿਕਾ ਨਿਭਾਈ ਹੈ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪਾਰਟੀ 'ਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਸਵਾਗਤ ਕੀਤਾ। ਪਾਰਟੀ ਨੇ ਭਰੋਸਾ ਜਤਾਇਆ ਕਿ ਸ਼ਰਮਾ ਦਾ ਅਨੁਭਵ, ਸੰਗਠਨਾਤਮਕ ਸਮਰੱਥਾਵਾਂ ਅਤੇ ਜਨਸੇਵਾ ਦੇ ਪ੍ਰਤੀ ਸਮਰਪਣ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਸਾਰੇ ਪਾਰਟੀ ਵਰਕਰ ਸਿਰਮੌਰ ਅਤੇ ਹਿਮਾਚਲ ਪ੍ਰਦੇਸ਼ ਦੇ ਵਿਕਾਸ ਅਤੇ ਕਲਿਆਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News