ਸੀਨੀਅਰ IAS ਅਧਿਕਾਰੀ ਅਟਲ ਦੁੱਲੂ ਨੇ ਜੰਮੂ ਕਸ਼ਮੀਰ ਦੇ ਨਵੇਂ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
Saturday, Dec 02, 2023 - 10:27 AM (IST)
ਜੰਮੂ (ਭਾਸ਼ਾ)- ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਸੀਨੀਅਰ ਅਧਿਕਾਰੀ ਅਟਲ ਦੁੱਲੂ ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਸਿਵਲ ਸਕੱਤਰੇਤ ਦੇ ਸੈਂਕੜੇ ਕਰਮਚਾਰੀਆਂ ਨੇ ਉਨ੍ਹਾਂ ਦਾ ਜ਼ੋਰਦਾਰ ਸੁਆਗਤ ਕੀਤਾ। ਦੁੱਲੂ ਨੇ ਅਰੁਣ ਕੁਮਾਰ ਮੇਹਤਾ ਦਾ ਸਥਾਨ ਲਿਆ, ਜੋ ਨਵੰਬਰ ਦੇ ਅੰਤ 'ਚ ਸੇਵਾਮੁਕਤ ਹੋਏ ਹਨ।
ਇਹ ਵੀ ਪੜ੍ਹੋ : 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੂਰੇ ਸ਼ਹਿਰ 'ਚ ਫੈਲੀ ਸਨਸਨੀ
ਗ੍ਰਹਿ ਮੰਤਰਾਲਾ ਵਲੋਂ ਜਾਰੀ ਇਕ ਆਦੇਸ਼ ਅਨੁਸਾਰ, ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੈਡਰ ਦੇ 1989 ਬੈਚ ਦੇ ਆਈ.ਏ.ਐੱਸ. ਅਧਿਕਾਰੀ ਦੁੱਲੂ ਨੂੰ ਬੁੱਧਵਾਰ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ। 20 ਨਵੰਬਰ ਨੂੰ ਕੇਂਦਰ ਸਰਕਾਰ ਨੇ ਗ੍ਰਹਿ ਮੰਤਰਾਲਾ ਦੇ ਅਧੀਨ ਸਰਹੱਦੀ ਪ੍ਰਬੰਧਨ ਵਿਭਾਗ ਦੇ ਸਕੱਤਰ ਵਜੋਂ ਆਪਣੇ ਕਾਰਜਕਾਲ ਤੋਂ ਬਾਅਦ ਦੁੱਲੂ ਨੂੰ ਉਨ੍ਹਾਂ ਦੇ ਕੈਡਰ 'ਚ ਵਾਪਸ ਭੇਜ ਦਿੱਤਾ। ਅੱਜ ਸਵੇਰੇ ਸਿਵਲ ਸਕੱਤਰੇਤ 'ਚ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਦੁੱਲੂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤੇ ਭੇਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਦਫ਼ਤਰ ਰੂਮ 'ਚ ਲਿਜਾਇਆ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8