ਸੀਤਾਪੁਰ ''ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ ਬੇਰਹਿਮੀ ਨਾਲ ਕਤਲ

Sunday, Jul 19, 2026 - 02:24 AM (IST)

ਸੀਤਾਪੁਰ ''ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ ਬੇਰਹਿਮੀ ਨਾਲ ਕਤਲ

ਸੀਤਾਪੁਰ (ਏਜੰਸੀ) : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ’ਚ ਸ਼ਰਾਬ ਦੀ ਆਦਤ ਨੇ ਇਕ ਪਰਿਵਾਰ ਨੂੰ ਉਜਾੜ ਦਿੱਤਾ। ਇਮਲੀਆ ਸੁਲਤਾਨਪੁਰ ਥਾਣਾ ਖੇਤਰ ਦੇ ਬੇਨੀਆਪੁਰ ਪਿੰਡ ’ਚ ਸ਼ਰਾਬ ਪੀਣ ਤੋਂ ਰੋਕਣ ’ਤੇ ਗੁੱਸੇ ’ਚ ਆਏ ਇਕ ਨੌਜਵਾਨ ਨੇ ਆਪਣੀ 65 ਸਾਲਾ ਮਾਂ ਦੀ ਡੰਡੇ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਪਿੰਡ ’ਚ ਸਨਸਨੀ ਫੈਲ ਗਈ। ਪੁਲਸ ਮੁਤਾਬਕ ਮ੍ਰਿਤਕਾ ਸਾਵਿਤਰੀ ਦੇਵੀ (65) ਵਿਧਵਾ ਸੀ ਅਤੇ ਆਪਣੇ ਪੁੱਤ ਤ੍ਰਿਭੁਵਨ ਨਾਲ ਰਹਿੰਦੀ ਸੀ। ਤ੍ਰਿਭੁਵਨ ਸ਼ਰਾਬ ਦਾ ਆਦੀ ਸੀ ਅਤੇ ਕੋਈ ਕੰਮ ਨਹੀਂ ਕਰਦਾ ਸੀ।

ਇਹ ਵੀ ਪੜ੍ਹੋ : ਖਰਾਬ ਮੌਸਮ ਦੇ ਮੱਦੇਨਜ਼ਰ 19 ਜੁਲਾਈ ਨੂੰ ਜੰਮੂ ਤੋਂ ਸ਼੍ਰੀ ਅਮਰਨਾਥ ਯਾਤਰਾ ਦੀ ਆਵਾਜਾਈ 'ਤੇ ਰੋਕ

ਇਸੇ ਕਾਰਨ ਉਹ ਅਕਸਰ ਆਪਣੀ ਮਾਂ ਨਾਲ ਝਗੜਦਾ ਰਹਿੰਦਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਆਪਣੀ ਮਾਂ ਨਾਲ ਕੁੱਟਮਾਰ ਕਰ ਚੁੱਕਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫੋਰੈਂਸਿਕ ਟੀਮ ਨੇ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ। ਵਧੀਕ ਪੁਲਸ ਸੁਪਰਡੈਂਟ ਦੁਰਗੇਸ਼ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖਿਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News