ਜੰਮੂ-ਕਸ਼ਮੀਰ ਡੈਮੋਕ੍ਰੇਟਿਕ ਫਰੀਡਮ ਪਾਰਟੀ 5 ਸਾਲ ਲਈ ਬੈਨ, ਕੇਂਦਰ ਨੇ UAPA ਦੇ ਤਹਿਤ ਕੀਤੀ ਕਾਰਵਾਈ

Friday, Oct 06, 2023 - 12:33 PM (IST)

ਜੰਮੂ-ਕਸ਼ਮੀਰ ਡੈਮੋਕ੍ਰੇਟਿਕ ਫਰੀਡਮ ਪਾਰਟੀ 5 ਸਾਲ ਲਈ ਬੈਨ, ਕੇਂਦਰ ਨੇ UAPA ਦੇ ਤਹਿਤ ਕੀਤੀ ਕਾਰਵਾਈ

ਨਵੀਂ ਦਿੱਲੀ (ਭਾਸ਼ਾ)- ਕੇਂਦਰ ਨੇ ਵੀਰਵਾਰ ਨੂੰ ਜੇਲ੍ਹ ’ਚ ਬੰਦ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਦੀ ਜੰਮੂ-ਕਸ਼ਮੀਰ ਡੈਮੋਕ੍ਰੇਟਿਕ ਫ੍ਰੀਡਮ ਪਾਰਟੀ (ਜੇ. ਕੇ. ਡੀ. ਐੱਫ. ਪੀ.) ’ਤੇ ਭਾਰਤ ਵਿਰੋਧੀ ਅਤੇ ਪਾਕਿਸਤਾਨ ਪੱਖੀ ਗਤੀਵਿਧੀਆਂ ਦੇ ਮੱਦੇਨਜ਼ਰ 5 ਲਈ ਪਾਬੰਦੀ ਲਾ ਦਿੱਤੀ ਹੈ। ਇਹ ਜਾਣਕਾਰੀ ਇਕ ਅਧਿਕਾਰਤ ਨੋਟੀਫਿਕੇਸ਼ਨ ’ਚ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਾਰਾਮੂਲਾ 'ਚ ਪੁਲਸ ਨੇ 403 ਡਰੱਗ ਤਸਕਰ ਕੀਤੇ ਗ੍ਰਿਫ਼ਤਾਰ, 12 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਪਾਬੰਦੀ ਦਾ ਹੁਕਮ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ. ਏ. ਪੀ. ਏ.) ਤਹਿਤ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਇਕ ਪ੍ਰਮੁੱਖ ਵੱਖਵਾਦੀ ਨੇਤਾ ਸ਼ਾਹ ਨੇ ਇਸ ਦੀ ਸਥਾਪਨਾ 1998 ’ਚ ਕੀਤੀ ਸੀ। ਸ਼ਬੀਰ ਸ਼ਾਹ ਦੀ ਪਾਰਟੀ ਜੇ. ਕੇ. ਡੀ. ਐੱਫ. ਪੀ. ਹੁਰੀਅਤ ਕਾਨਫਰੰਸ ਦਾ ਹਿੱਸਾ ਸੀ। ਸ਼ਬੀਰ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ। ਸ਼ਬੀਰ ਸ਼ਾਹ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 25 ਜੁਲਾਈ 2017 ਨੂੰ 2005 ਦੇ ਇਕ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਸੰਘੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ਬੀਰ ਸ਼ਾਹ ਖ਼ਿਲਾਫ਼ ਅੱਤਵਾਦ ਫੰਡਿੰਗ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News