ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ
Thursday, Sep 02, 2021 - 02:21 AM (IST)
ਸ਼੍ਰੀਨਗਰ - ਪਾਕਿਸਤਾਨ ਸਮਰਥਕ ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਦਾ ਲੰਬੀ ਬੀਮਾਰੀ ਤੋਂ ਬਾਅਦ ਬੁੱਧਵਾਰ ਨੂੰ ਇੱਥੇ ਦਿਹਾਂਤ ਹੋ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ ਦੇ ਮੈਂਬਰ ਅਤੇ ਹੁੱਰਿਅਤ ਕਾਨਫਰੰਸ ਦੇ ਕੱਟੜਪੰਥੀ ਧੜੇ ਦੇ ਪ੍ਰਧਾਨ ਗਿਲਾਨੀ ਪਿਛਲੇ ਦੋ ਦਹਾਕੇ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਸਨ। ਉਹ ਇੱਕ ਸਾਬਕਾ ਵਿਧਾਇਕ ਸਨ।
ਇਹ ਵੀ ਪੜ੍ਹੋ - ਕਰਨਾਲ 'ਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ SDM ਦਾ ਤਬਾਦਲਾ
ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਮੁੱਖ ਮਹਿਬੂਬਾ ਮੁਫਤੀ ਨੇ ਗਿਲਾਨੀ ਦੇ ਦਿਹਾਂਤ 'ਤੇ ਦੁੱਖ ਜਤਾਇਆ। ਉਨ੍ਹਾਂ ਨੇ ਟਵਿਟ ਕਰਦੇ ਹੋਏ ਕਿਹਾ ਕਿ ਗਿਲਾਨੀ ਸਾਹਿਬ ਦੇ ਦਿਹਾਂਤ ਦੀ ਖ਼ਬਰ ਤੋਂ ਦੁਖੀ ਹਾਂ। ਅਸੀਂ ਜ਼ਿਆਦਾਤਰ ਗੱਲਾਂ 'ਤੇ ਸਹਿਮਤ ਨਹੀਂ ਹੋ ਸਕਦੇ ਹਾਂ ਪਰ ਮੈਂ ਉਨ੍ਹਾਂ ਦੀ ਮਜ਼ਬੂਤੀ ਅਤੇ ਉਨ੍ਹਾਂ ਦੇ ਵਿਸ਼ਵਾਸਾਂ ਦੇ ਨਾਲ ਖੜੇ ਹੋਣ ਲਈ ਉਨ੍ਹਾਂ ਦਾ ਸਨਮਾਨ ਕਰਦੀ ਹਾਂ। ਅੱਲਾਹਤਾਲਾ ਉਨ੍ਹਾਂ ਨੂੰ ਜੰਨਤ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਪ੍ਰਤੀ ਹਮਦਰਦੀ ਦੇਣ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।