5 ਸਤੰਬਰ ਨੂੰ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ CJP ਮਾਰਚ, ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਕੀਤਾ ਇਨਕਾਰ

Tuesday, Sep 01, 2026 - 09:18 AM (IST)

5 ਸਤੰਬਰ ਨੂੰ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ CJP ਮਾਰਚ, ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਵੱਲੋਂ 5 ਸਤੰਬਰ ਨੂੰ ਹੋਣ ਵਾਲੇ ਮਾਰਚ ’ਤੇ ਰੋਕ ਲਾਉਣ ਤੋਂ ਸੋਮਵਾਰ ਇਨਕਾਰ ਕਰ ਦਿੱਤਾ ਗਿਆ। ਅਦਾਲਤ ਨੇ ਕਿਹਾ ਕਿ ਇਹ ਮੰਨਣ ਦਾ ਕੋਈ ਜਾਇਜ਼ ਆਧਾਰ ਨਹੀਂ ਹੈ ਕਿ ਮਾਰਚ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਕੋਈ ਸੰਭਾਵਨਾ ਨਹੀਂ। ਪ੍ਰਸ਼ਾਸਨ ਤੇ ਸਾਰੀਆਂ ਧਿਰਾਂ ਤੋਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਇਹ ਪਟੀਸ਼ਨ ਦਿੱਲੀ ਪੁਲਸ ਦੇ ਇਕ ਸੇਵਾਮੁਕਤ ਅਧਿਕਾਰੀ ਰਾਜੇਂਦਰ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਦਿੱਲੀ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ਨੂੰ ਧਿਆਨ ’ਚ ਰਖਦਿਆਂ ਵੱਡੇ ਜਲੂਸਾਂ ਤੇ ਪ੍ਰਦਰਸ਼ਨਾਂ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਇਹ ਮਾਰਚ 5 ਸਤੰਬਰ ਨੂੰ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਤੇ ਨਵੀਂ ਦਿੱਲੀ ਪੁਲਸ ਹੈੱਡਕੁਆਰਟਰ ਤੱਕ ਜਾਵੇਗਾ। ਮਾਰਚ ’ਚ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਨੇ ਨੀਟ ਪੇਪਰ ਲੀਕ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ

ਪ੍ਰਦਰਸ਼ਨਕਾਰੀਆਂ ’ਤੇ ਦਰਜ FIR ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚਿਆ ਕੇਂਦਰ
CJP ਪ੍ਰਦਰਸ਼ਨ ਮਾਮਲੇ ’ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਸਬੰਧਤ ਮਾਮਲਿਆਂ ’ਚ ਵਿਦਿਆਰਥੀਆਂ ਦੇ ਖਿਲਾਫ ਦਰਜ FIR ਨੂੰ ਖਾਰਿਜ ਕਰਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਤੋਂ ਧਾਰਾ 142 ਹੇਠ ਆਪਣੀਆਂ ਵਿਸ਼ੇਸ਼ ਤਾਕਤਾਂ ਦੀ ਵਰਤੋਂ ਕਰਦੇ ਹੋਏ FIR ਖਾਰਿਜ ਕਰਨ ਦੀ ਮੰਗ ਕੀਤੀ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੋਮਵਾਰ ਨੂੰ ਚੀਫ ਜਸਟਿਸ ਸੂਰਿਆਕਾਂਤ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਕ ਅਰਜ਼ੀ ਦਾਖਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਨੂੰ ਮੰਗਲਵਾਰ ਨੂੰ ਸੁਣਵਾਈ ਲਈ ਲਿਸਟ ਕਰਨ ਦੀ ਅਪੀਲ ਕੀਤੀ। ਚੀਫ ਜਸਟਿਸ ਨੇ ਮਾਮਲੇ ਨੂੰ ਕੱਲ ਸੁਣਵਾਈ ਲਈ ਲਿਸਟ ਕਰਨ ਦੀ ਇਜਾਜ਼ਤ ਦੇ ਦਿੱਤੀ।

ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News