ਠੰਡ ਤੋਂ ਬਚਣ ਲਈ ਸਾਰੇ ਟੱਬਰ ਨੇ ਪੀਤਾ ਕਾੜ੍ਹਾ! ਕੁਝ ਦੇਰ ਬਾਅਦ ਜੋ ਹੋਇਆ...
Sunday, Jan 12, 2025 - 12:01 PM (IST)
ਚੰਡੀਗੜ੍ਹ- ਪੰਚਕੂਲਾ 'ਚ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਿਰਫ਼ 15-20 ਦਿਨ ਪਹਿਲੇ ਹੀ ਨੌਕਰੀ 'ਤੇ ਰੱਖੇ ਗਏ ਨੌਕਰ ਨੇ ਪਰਿਵਾਰ ਦੇ ਮੈਂਬਰਾਂ ਨੂੰ ਨਸ਼ੀਲਾ ਪਦਾਰਥ ਖੁਆ ਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਆਪਣੇ ਸਾਥੀਆਂ ਨਾਲ ਮਿਲ ਕੇ ਘਰ ਤੋਂ ਕਰੀਬ 20 ਲੱਖ ਰੁਪਏ ਦੀ ਚੋਰੀ ਕਰ ਲਈ। ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪੁਲਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਜਾਣਕਾਰੀ ਅਨੁਸਾਰ ਇਹ ਮਾਮਲਾ ਪੰਚਕੂਲਾ ਦੇ ਸੈਕਟਰ 11 ਦਾ ਹੈ। ਇਸ ਘਟਨਾ 'ਚ ਘਰ ਦੇ ਸਾਰੇ ਮੈਂਬਰ ਬੇਹੋਸ਼ ਪਾਏ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਦੀ ਔਰਤ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ 15 ਦਿਨ ਪਹਿਲਾਂ ਹੀ ਨੇਪਾਲ ਤੋਂ ਆਏ ਆਦਮੀ ਨੂੰ ਕੰਮ 'ਤੇ ਰੱਖਿਆ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਔਰਤ ਨੇ ਕਿਹਾ ਕਿ ਨੌਕਰ ਅਤੇ ਉਸ ਦੇ ਸਾਥੀਆਂ ਨੇ ਘਰ 'ਚੋਂ ਕੀਮਤੀ ਸਮਾਨ ਚੋਰੀ ਕਰ ਲਿਆ ਅਤੇ ਸੀਸੀਟੀਵੀ ਰਿਕਾਰਡਿੰਗ ਸਿਸਟਮ ਵੀ ਲੈ ਗਏ। ਪੰਚਕੂਲਾ ਪੁਲਸ ਹੁਣ ਸ਼ੱਕੀ ਨੌਕਰ ਅਤੇ ਉਸ ਦੇ ਗਿਰੋਹ ਦੀ ਭਾਲ ਕਰ ਰਹੀ ਹੈ। ਨੇੜਲੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਨੌਕਰ ਨੇ ਪਰਿਵਾਰ ਨੂੰ ਅਜਿਹਾ ਕਾੜਾ ਪਿਆਇਆ ਕਿ ਪੂਰਾ ਪਰਿਵਾਰ 12 ਘੰਟੇ ਸੁੱਤਾ ਰਿਹਾ। ਜਦੋਂ ਉਹ ਜਾਗੇ ਤਾਂ ਉਨ੍ਹਾਂ ਦੀਆਂ ਅੱਖਾਂ ਇਸ ਦ੍ਰਿਸ਼ ਨੂੰ ਦੇਖ ਕੇ ਹੈਰਾਨੀ ਨਾਲ ਖੁੱਲ੍ਹ ਗਈਆਂ। ਦੋਸ਼ੀ ਨੇ ਕਾੜ੍ਹੇ ਵਿਚ ਕੋਈ ਨਸ਼ੀਲਾ ਪਦਾਰਥ ਮਿਲਾਇਆ ਸੀ, ਜਿਸ ਕਾਰਨ ਪੂਰਾ ਪਰਿਵਾਰ ਬੇਹੋਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਕਰ ਘਰੋਂ 4 ਲੱਖ ਰੁਪਏ ਨਕਦ, ਸੋਨਾ, ਚਾਂਦੀ ਅਤੇ ਹੋਰ ਸਾਮਾਨ ਲੈ ਗਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8