ਅਰੁਣਾਚਲ ਪ੍ਰਦੇਸ਼ 'ਚ ਡਿੱਗੇ ਬਰਫ਼ ਦੇ ਤੋਦੇ, ਲਪੇਟ 'ਚ ਆਏ ਫ਼ੌਜ ਦੇ 7 ਜਵਾਨ

Monday, Feb 07, 2022 - 02:22 PM (IST)

ਅਰੁਣਾਚਲ ਪ੍ਰਦੇਸ਼ 'ਚ ਡਿੱਗੇ ਬਰਫ਼ ਦੇ ਤੋਦੇ, ਲਪੇਟ 'ਚ ਆਏ ਫ਼ੌਜ ਦੇ 7 ਜਵਾਨ

ਅਰੁਣਾਚਲ ਪ੍ਰਦੇਸ਼- ਅਰੁਣਾਚਲ ਪ੍ਰਦੇਸ਼ ਦੇ ਕਾਮੇਂਗ ਸੈਕਟਰ ਦੇ ਉੱਚਾਈ ਵਾਲੇ ਇਲਾਕੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਉਸ 'ਚ ਭਾਰਤੀ ਫ਼ੌਜ ਦੇ 7 ਜਵਾਨ ਫਸ ਗਏ ਹਨ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਫਸੇ ਹੋਏ ਜਵਾਨਾਂ ਦਾ ਪਤਾ ਲਗਾਉਣ ਤਲਾਸ਼ੀ ਅਤੇ ਬਚਾਅ ਮੁਹਿੰਮ ਜਾਰੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ

ਉਨ੍ਹਾਂ ਕਿਹਾ ਕਿ ਫ਼ੌਜ ਦੇ ਜਵਾਨ ਇਕ ਗਸ਼ਤੀ ਦਲ ਦਾ ਹਿੱਸਾ ਸਨ ਅਤੇ ਐਤਵਾਰ ਨੂੰ ਬਰਫ਼ ਦੇ ਤੋਦੇ ਡਿੱਗਣ ਕਾਰਨ ਇਸ 'ਚ ਫਸ ਗਏ। ਇਕ ਸੂਤਰ ਨੇ ਕਿਹਾ,''ਹਾਲੇ ਖੋਜ ਅਤੇ ਬਚਾਅ ਮੁਹਿੰਮ ਜਾਰੀ ਹੈ। ਬਚਾਅ ਮੁਹਿੰਮ 'ਚ ਮਦਦ ਲਈ ਵਿਸ਼ੇਸ਼ ਟੀਮਾਂ ਨੂੰ ਏਅਰਲਿਫ਼ਟ ਕੀਤਾ ਗਿਆ ਹੈ।'' ਉਨ੍ਹਾਂ ਕਿਹਾ,''ਇਲਾਕੇ 'ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਖ਼ਰਾਬ ਹੈ ਅਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News