ਸ਼੍ਰੀਨਗਰ-ਲੱਦਾਖ ਰਾਜਮਾਰਗ 'ਤੇ 600 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 7 ਲੋਕਾਂ ਦੀ ਮੌਤ

Thursday, May 26, 2022 - 09:59 AM (IST)

ਸ਼੍ਰੀਨਗਰ (ਵਾਰਤਾ)- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ 'ਚ ਸ਼੍ਰੀਨਗਰ-ਲੱਦਾਖ ਰਾਜਮਾਰਗ ਦੇ ਜੋਜਿਲਾ ਪਾਸ 'ਤੇ ਬੁੱਧਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਪੁਲਸ ਨੇ ਕਿਹਾ ਕਿ ਕਾਰਗਿਲ ਤੋਂ ਸੋਨਮਰਗ ਜਾ ਰਹੀ ਇਕ ਟਵੇਰਾ ਕਾਰ ਸੜਕ ਤੋਂ ਫਿਸਲ ਕੇ ਸ਼੍ਰੀਨਗਰ-ਲੱਦਾਖ ਰਾਜਮਾਰਗ 'ਤੇ ਚੀਨੀ ਨਾਲਾ ਮੰਦਰ ਮੋੜ 'ਤੇ 500-600 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਪੁਲਸ ਨੇ ਕਿਹਾ ਕਿ ਵਾਹਨ ਦੇ ਡਰਾਈਵਰ ਸਮੇਤ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸ਼ੇਰ-ਏ-ਕਸ਼ਮੀਰ ਆਯੂਰਵਿਗਿਆਨ ਸੰਸਥਾ (ਐੱਸ.ਕੇ.ਆਈ.ਐੱਮ.ਐੱਸ.) ਸ਼੍ਰੀਨਗਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀ ਕੀਤੇ ਢੇਰ

ਪੁਲਸ ਨੇ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਵਾਹਨ 'ਚ ਕਿੰਨੇ ਲੋਕ ਸਵਾਰ ਸਨ। ਜੰਮੂ ਕਸ਼ਮੀਰ ਪੁਲਸ, ਫ਼ੌਜ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਮੁਹਿੰਮ ਸ਼ੁਰੂ ਕੀਤੀ। ਜੰਮੂ ਕਸ਼ਮੀਰ ਦੇ ਆਫ਼ਤ ਪ੍ਰਬੰਧਨ ਵਿਭਾਗ ਦੇ ਡਾਇਰੈਕਟਰ ਆਮਿਰ ਅਲੀ ਨੇ ਕਿਹਾ,''ਸ਼੍ਰੀਨਗਰ-ਲੱਦਾਖ ਰਾਜਮਾਰਗ ਦੇ ਜੋਜਿਲਾ ਪਾਸ 'ਤੇ ਇਕ ਟਵੇਰਾ ਕਾਰ ਡੂੰਘੀ ਖੱਡ 'ਚ ਡਿੱਗਣ ਨਾਲ 7 ਲੋਕਾਂ ਦੀ ਮੌਤ। ਪੁਲਸ, ਫ਼ੌਜ, ਬੀਕਨ, ਸਥਾਨਕ ਲੋਕ ਮੌਕੇ 'ਤੇ ਪਹੁੰਚੇ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News