ਪੱਛਮੀ ਬੰਗਾਲ ''ਚ ਕਿਸ਼ਤੀ ਡੁੱਬਣ ਕਾਰਨ 7 ਲੋਕਾਂ ਦੀ ਮੌਤ
Saturday, Aug 04, 2018 - 03:17 AM (IST)

ਕੋਲਕਾਤਾ— ਦੱਖਣੀ 24 ਪਰਗਨਾ ਜ਼ਿਲੇ ਦੇ ਹੁਗਲੀ ਨਦੀ 'ਚ ਰੇਤ ਦੇ ਟਿੱਬਿਆਂ ਨਾਲ ਟਕਰਾਉਣ ਤੋਂ ਬਾਅਦ ਮੱਛੀ ਫੜ੍ਹਣ ਵਾਲੀ ਇਕ ਕਿਸ਼ਤੀ ਡੁੱਬ ਗਈ ਜਿਸ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਲਾਪਤਾ ਹੋ ਗਿਆ। ਸੂਬਾ ਆਫਤ ਪ੍ਰਬੰਧਨ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ 'ਚ ਜ਼ਿਆਦਾਤਰ ਮਛੇਰੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 7 ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਤੇ ਇਕ ਲਾਪਤਾ ਵਿਅਕਤੀ ਦੀ ਤਲਾਸ਼ ਕੀਤੀ ਜਾ ਰਹੀ ਹੈ।