ਵਿਆਹ ਸਮਾਰੋਹ ''ਚ ਡੀਜੇ ਵਜਾਉਣ ਨੂੰ ਲੈ ਕੇ ਦੋ ਧਿਰਾਂ ''ਚ ਹੋਇਆ ਝਗੜਾ, 7 ਜ਼ਖਮੀ

3/2/2020 10:23:34 AM

ਮੁਜ਼ੱਫਰਨਗਰ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲੇ ਦੇ ਤਿਰਵਾੜਾ ਪਿੰਡ 'ਚ ਵਿਆਹ ਸਮਾਰੋਹ 'ਚ ਡੀਜੇ ਵਜਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਵਿਚ ਘੱਟੋ-ਘੱਟ 7 ਲੋਕ ਜ਼ਖਮੀ ਹੋ ਗਏ। ਕੁਝ ਲੋਕਾਂ ਨੇ ਡੀਜੇ ਵਜਾਉਣ 'ਤੇ ਇੰਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਝਗੜਾ ਸ਼ੁਰੂ ਹੋਇਆ। 
ਥਾਣੇਦਾਰ ਯਸ਼ਪਾਲ ਸਿੰਘ ਨੇ ਸੋਮਵਾਰ ਭਾਵ ਅੱਜ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਥਾਣੇਦਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਨੇ ਇਕ-ਦੂਜੇ 'ਤੇ ਪਥਰਾਅ ਕੀਤਾ ਅਤੇ ਡੰਡਿਆਂ ਨਾਲ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


Tanu

Edited By Tanu