ਦਰਦਨਾਕ ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 7 ਲੋਕਾਂ ਦੀ ਮੌਤ
Tuesday, Jul 11, 2023 - 10:29 AM (IST)
ਅਮਰਾਵਤੀ (ਭਾਸ਼ਾ)- ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ 'ਚ ਮੰਗਲਵਾਰ ਤੜਕੇ ਬਾਰਾਤ 'ਚ ਸ਼ਾਮਲ ਮੈਂਬਰਾਂ ਨੂੰ ਲਿਜਾ ਰਹੀ ਇਕ ਬੱਸ ਨਹਿਰ 'ਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਟਮਾਟਰਾਂ ਦੀ ਰਾਖੀ ਲਈ ਤਾਇਨਾਤ ਕੀਤੇ ਬਾਊਂਸਰ, ਸਬਜ਼ੀ ਵਿਕ੍ਰੇਤਾ ਦੇ ਫ਼ੈਸਲੇ ਦੀ ਹਰ ਪਾਸੇ ਚਰਚਾ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨਮੋਹਨ ਰੈੱਡੀ ਦੇ ਦਫ਼ਤਰ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਇਸ ਹਾਦਸੇ 'ਤੇ ਦੁਖ਼ ਜ਼ਾਹਰ ਕੀਤਾ ਹੈ। ਬਿਆਨ ਅਨੁਸਾਰ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਦੀ ਵਿਵਸਥਾ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ : ਬੇਕਾਬੂ ਗੈਸ ਟੈਂਕਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਔਰਤਾਂ ਸਣੇ 9 ਲੋਕਾਂ ਦੀ ਹੋਈ ਦਰਦਨਾਕ ਮੌਤ