ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ 'ਚ 7 ਗੁਆਂਢੀ ਦੇਸ਼ਾਂ ਨੂੰ ਸੱਦਾ, ਇਹ 'ਮਹਿਮਾਨ' ਨੇਤਾ ਆਉਣਗੇ ਭਾਰਤ

Saturday, Jun 08, 2024 - 10:52 AM (IST)

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ 'ਚ 7 ਗੁਆਂਢੀ ਦੇਸ਼ਾਂ ਨੂੰ ਸੱਦਾ, ਇਹ 'ਮਹਿਮਾਨ' ਨੇਤਾ ਆਉਣਗੇ ਭਾਰਤ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸਰਕਾਰ ਦੇ ਤੀਜੇ ਕਾਰਜਕਾਲ ਲਈ ਸਹੁੰ ਚੁੱਕ ਸਮਾਰੋਹ ਭਲਕੇ ਯਾਨੀ ਕਿ ਐਤਵਾਰ ਨੂੰ ਹੋਵੇਗਾ। ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਲਈ ਗੁਆਂਢ ਦੇ 7 ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਹੈ। ਸੂਤਰਾਂ ਮੁਤਾਬਕ ਨੇਪਾਲ, ਭੂਟਾਲ, ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਸੇਸ਼ੇਲਸ ਅਤੇ ਮਾਰੀਸ਼ਸ ਦੇ ਨੇਤਾਵਾਂ ਨੂੰ ਐਤਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੇ ਕਾਰਜਕਾਲ ਲਈ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਲਈ ਸੱਦਾ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਨਰਿੰਦਰ ਮੋਦੀ ਚੁਣੇ ਗਏ NDA ਸੰਸਦੀ ਦਲ ਦੇ ਨੇਤਾ, ਇਸ ਦਿਨ ਚੁੱਕਣਗੇ PM ਅਹੁਦੇ ਦੀ ਸਹੁੰ

PunjabKesari

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕ੍ਰਮਸਿੰਘ, ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ, ਸੇਸ਼ੇਲਸ ਦੇ ਰਾਸ਼ਟਰਪਤੀ ਵੇਵੇਲ ਰਾਮਕਲਾਵਨ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਦੇ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਮਹਿਮਾਨ ਨੇਤਾਵਾਂ ਦਾ ਆਗਮਨ ਸ਼ਨੀਵਾਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ ਦੋ-ਪੱਖੀ ਬੈਠਕ ਵੀ ਕਰਨਗੇ। 

ਇਹ ਵੀ ਪੜ੍ਹੋ- NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਮੋਦੀ ਬੋਲੇ- ਇਹ ਮੇਰੇ ਲਈ ਭਾਵੁਕ ਕਰਨ ਵਾਲਾ ਪਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News