ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ
Saturday, Aug 13, 2022 - 03:09 PM (IST)
ਬਿਹਾਰ- ਬਿਹਾਰ ਦੇ ਸਾਰਣ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪਿਛਲੇ ਤਿੰਨ ਦਿਨਾਂ ’ਚ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਇਸੇ ਜ਼ਿਲ੍ਹੇ ’ਚ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਬੀਮਾਰ ਹੋ ਗਏ ਸਨ।
ਪੁਲਸ ਸੁਪਰਡੈਂਟ ਸੰਤੋਸ਼ ਕੁਮਾਰ ਨੇ ਕਿਹਾ ਕਿ ਮਸੁਧੀ ਇਲਾਕੇ ’ਚ 10 ਅਗਸਤ ਤੋਂ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਇਨ੍ਹਾਂ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਪੀਤੀ ਸੀ। ਪੋਸਟਮਾਰਟਮ ਰਿਪੋਰਟ ਮਿਲਣ ਮਗਰੋਂ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕਦਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਵੇਚਣ ਵਾਲੇ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੇ ਹਫ਼ਤੇ ਦੀ ਘਟਨਾ ਮੇਕਰ ਥਾਣਾ ਅਧੀਨ ਆਉਣ ਵਾਲੇ ਫੁਲਵਰੀਆ ਪੰਚਾਇਤ ਦੀ ਹੈ। ਇਸ ਮਾਮਲੇ ’ਚ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਥਾਣੇ ਦੇ ਮੁਖੀ ਅਤੇ ਸਥਾਨਕ ਚੌਕੀਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬਿਹਾਰ ਸਰਕਾਰ ਨੇ ਅਪ੍ਰੈਲ 2016 ’ਚ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾ ਦਿੱਤੀ ਸੀ ਪਰ ਪਿਛਲੇ ਸਾਲ ਨਵੰਬਰ ਮਗਰੋਂ ਸੂਬੇ ’ਚ ਜ਼ਹਿਰੀਲੀ ਸ਼ਰਾਬ ਨਾਲ ਜੁੜੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ’ਚ 60 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।