ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਮੱਚ ਗਿਆ ਚੀਕ-ਚਿਹਾੜਾ
Thursday, Oct 31, 2024 - 12:26 AM (IST)

ਪਾਣੀਪਤ — ਹਰਿਆਣਾ ਦੇ ਸਮਾਲਖਾ 'ਚ ਬੁੱਧਵਾਰ ਸ਼ਾਮ ਨੂੰ ਇਕ ਨਿੱਜੀ ਬੱਸ 'ਚ ਅੱਗ ਲੱਗਣ ਕਾਰਨ 7 ਯਾਤਰੀ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬੱਸ ਪਾਣੀਪਤ ਤੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾ ਰਹੀ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਵੀ ਗੰਭੀਰ ਜ਼ਖ਼ਮੀ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।