ਜੰਮੂ ਕਸ਼ਮੀਰ : ਭਾਰੀ ਮੀਂਹ ਕਾਰਨ ਕਈ ਮਕਾਨ ਢਹਿਣ ਨਾਲ 4 ਦੀ ਮੌਤ

Wednesday, Jul 19, 2023 - 12:28 PM (IST)

ਜੰਮੂ ਕਸ਼ਮੀਰ : ਭਾਰੀ ਮੀਂਹ ਕਾਰਨ ਕਈ ਮਕਾਨ ਢਹਿਣ ਨਾਲ 4 ਦੀ ਮੌਤ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਮੋਹਲੇਧਾਰ ਮੀਂਹ ਕਾਰਨ ਅੱਧਾ ਦਰਜਨ ਤੋਂ ਵੱਧ ਮਕਾਨ ਢਹਿਣ ਜਾਣ ਕਾਰਨ ਬੁੱਧਵਾਰ ਨੂੰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਮਲਬੇ ਦੇ ਹੇਠਾਂ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕਠੁਆ ਦੇ ਸੀਨੀਅਰ ਪੁਲਸ ਸੁਪਰਡੈਂਟ ਸ਼ਿਵਦੀਪ ਸਿੰਘ ਜਾਮਵਾਲ ਦੀ ਨਿਗਰਾਨੀ 'ਚ ਬਾਨੀ ਤਹਿਸੀਲ ਦੇ ਪ੍ਰਭਾਵਿਤ ਪਿੰਡਾਂ 'ਚ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਸੁਰਜਨ ਪਿੰਡ 'ਚ ਇਕ ਮਕਾਨ ਢਹਿ ਗਿਆ, ਜਿਸ ਨਾਲ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਮਲਬੇ ਦੇ ਹੇਠਾਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀ ਨੇ ਦੱਸਿਆ ਕਿ ਬਾਨੀ ਤਹਿਸੀਲ ਦੇ ਕਈ ਹੋਰ ਪਿੰਡਾਂ ਤੋਂ ਵੀ ਭਾਰੀ ਮੀਂਹ ਕਾਰਨ ਮਕਾਨ ਡਿੱਗਣ ਅਤੇ 2 ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਮਿਲੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News