ਪੈਣ ਲੱਗੀ ਕੜਾਕੇ ਦੀ ਠੰਡ, ਪਾਰਾ 3 ਡਿਗਰੀ ਡਿੱਗਿਆ, ਦਿੱਲੀ-ਐੱਨਸੀਆਰ ''ਚ ਸੀਤ ਲਹਿਰ

Monday, Dec 16, 2024 - 09:44 AM (IST)

ਨਵੀਂ ਦਿੱਲੀ : ਸਰਦੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਦਿੱਲੀ-ਐੱਨਸੀਆਰ, ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਰਾਜਧਾਨੀ ਦਿੱਲੀ ਵਿਚ ਸਥਿਤੀ ਬਦ ਤੋਂ ਬਦਤਰ ਹੈ। ਇੱਥੇ ਕੁਝ ਇਲਾਕਿਆਂ 'ਚ ਪਿਛਲੇ 24 ਘੰਟਿਆਂ 'ਚ ਪਾਰਾ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।

ਦਿੱਲੀ ਦੇ ਸਫਦਰਜੰਗ ਮੌਸਮ ਵਿਗਿਆਨ ਕੇਂਦਰ 'ਚ ਐਤਵਾਰ ਸਵੇਰੇ ਘੱਟੋ-ਘੱਟ ਪਾਰਾ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਤਲਬ ਐਤਵਾਰ ਨੂੰ ਪਿਛਲੇ 24 ਘੰਟਿਆਂ 'ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ। ਉਥੇ ਹੀ, ਜੇਕਰ ਦਿੱਲੀ ਦੇ ਪਾਲਮ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਤੋਂ ਥੋੜ੍ਹਾ ਜ਼ਿਆਦਾ ਸੀ।

ਅਗਲੇ ਦੋ ਦਿਨਾਂ 'ਚ ਪੈ ਸਕਦੀ ਹੈ ਧੁੰਦ 
ਪਾਰਾ ਡਿੱਗਣ ਤੋਂ ਬਾਅਦ ਇਹ ਭਵਿੱਖਬਾਣੀ ਕੀਤੀ ਜਾ ਰਹੀ ਹੈ ਕਿ 16 ਅਤੇ 17 ਦਸੰਬਰ ਨੂੰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿਚ ਸੰਘਣੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਦ੍ਰਿਸ਼ਟੀ ਘੱਟ ਸਕਦੀ ਹੈ। ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਠੰਡ ਵੀ ਪੈ ਸਕਦੀ ਹੈ।

PunjabKesari

ਜੰਮੂ-ਕਸ਼ਮੀਰ 'ਚ ਸੀਤ ਲਹਿਰ ਦੀ ਚਿਤਾਵਨੀ
ਹਰਿਆਣਾ ਦੇ ਹਿਸਾਰ ਵਿਚ ਘੱਟੋ-ਘੱਟ ਤਾਪਮਾਨ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਨਾਰਨੌਲ ਵਿਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 19 ਦਸੰਬਰ ਤੱਕ ਦਿੱਲੀ, ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਇਸ ਦੇ ਨਾਲ ਹੀ ਰਾਜਸਥਾਨ ਵਿਚ 17 ਤੋਂ 20 ਦਸੰਬਰ ਤੱਕ ਅਜਿਹੇ ਹਾਲਾਤ ਪੈਦਾ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News