ਗਰਮੀ ਹੋਰ ਕੱਢੇਗੀ ਵੱਟ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
Monday, Jun 10, 2024 - 05:26 PM (IST)
ਨਵੀਂ ਦਿੱਲੀ- ਉੱਤਰੀ-ਪੱਛਮੀ ਅਤੇ ਪੂਰਬੀ ਭਾਰਤ 'ਚ ਭਿਆਨਕ ਗਰਮੀ ਦਾ ਇਕ ਹੋਰ ਦੌਰ ਸ਼ੁਰੂ ਹੋ ਗਿਆ ਹੈ। ਅਗਲੇ 5 ਦਿਨਾਂ ਦੌਰਾਨ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧਣ ਦਾ ਅਨੁਮਾਨ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤ 'ਚ ਅਪ੍ਰੈਲ ਅਤੇ ਮਈ ਮਹੀਨੇ ਵਿਚ ਕਈ ਦਿਨਾਂ ਤੱਕ ਭਿਆਨਕ ਗਰਮੀ ਪਈ ਸੀ ਅਤੇ ਲੂ ਚੱਲੀ ਸੀ। IMD ਨੇ ਇਕ ਬਿਆਨ ਵਿਚ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿਚ ਭਿਆਨਕ ਗਰਮੀ ਪੈਣ ਦਾ ਅਨੁਮਾਨ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਗੰਗਾ ਦੇ ਮੈਦਾਨੀ ਇਲਾਕਿਆਂ ਵਿਚ ਭਿਆਨਕ ਗਰਮੀ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ- ਕੌਣ ਹੁੰਦਾ ਹੈ ਕੈਬਨਿਟ ਮੰਤਰੀ? ਜਾਣੋ ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ ਰਾਜ ਮੰਤਰੀ 'ਚ ਫ਼ਰਕ
ਮਾਹਰਾਂ ਦਾ ਕਹਿਣਾ ਹੈ ਕਿ ਇਹ ਅਤਿਅੰਤ ਗਰਮੀ ਕੁਦਰਤੀ ਤੌਰ 'ਤੇ ਵਾਪਰ ਰਹੀ ਐਲ ਨੀਨੋ ਵਰਤਾਰੇ ਅਤੇ ਵਾਤਾਵਰਣ ਵਿਚ ਗ੍ਰੀਨਹਾਉਸ ਗੈਸਾਂ ਦੀ ਤੇਜ਼ੀ ਨਾਲ ਵੱਧ ਰਹੀ ਗਾੜ੍ਹਾਪਣ ਦਾ ਨਤੀਜਾ ਹੈ। ਅਲ ਨੀਨੋ ਦੌਰਾਨ ਮੱਧ ਅਤੇ ਪੂਰਬੀ ਗਰਮ ਦੇਸ਼ਾਂ ਦੇ ਪ੍ਰਸ਼ਾਂਤ ਮਹਾਸਾਗਰ ਵਿਚ ਸਮੁੰਦਰ ਦੀ ਸਤ੍ਹਾ ਅਸਾਧਾਰਨ ਤੌਰ 'ਤੇ ਗਰਮ ਹੋ ਜਾਂਦੀ ਹੈ। ਅਧਿਐਨਾਂ ਤੋਂ ਪਤਾ ਲੱਗਦਾ ਹੈ ਕਿ ਸ਼ਹਿਰੀਕਰਨ ਦੇ ਕਾਰਨ ਸ਼ਹਿਰੀ ਖੇਤਰਾਂ ਵਿਚ ਤਾਪਮਾਨ ਵਿਚ ਵਾਧਾ ਹੋਇਆ ਹੈ ਅਤੇ ਬਾਹਰ ਕੰਮ ਕਰਨ ਵਾਲੇ ਅਤੇ ਘੱਟ ਆਮਦਨ ਵਾਲੇ ਪਰਿਵਾਰ ਸਭ ਤੋਂ ਵੱਧ ਪ੍ਰਭਾਵ ਝੱਲ ਰਹੇ ਹਨ। ਮਈ ਵਿਚ ਗਰਮੀ ਦੀ ਵਜ੍ਹਾ ਕਾਰਨ ਆਸਾਮ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਸਮੇਤ ਦੇਸ਼ ਭਰ ਵਿਚ ਕਈ ਥਾਵਾਂ 'ਤੇ ਬਹੁਤ ਜ਼ਿਆਦਾ ਤਾਪਮਾਨ ਦਰਜ ਕੀਤਾ ਗਿਆ। ਰਾਜਸਥਾਨ ਵਿਚ ਤਾਪਮਾਨ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਅਤੇ ਦਿੱਲੀ ਤੇ ਹਰਿਆਣਾ ਵਿਚ ਵੀ ਇਹ 50 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ।
ਇਹ ਵੀ ਪੜ੍ਹੋ- ਤੀਜੀ ਵਾਰ ਲਗਾਤਾਰ PM ਬਣਨ ਦਾ ਖਿਤਾਬ ਮੋਦੀ ਦੇ ਨਾਂ, ਦੇਸ਼ ’ਚ ਨਹਿਰੂ ਤੋਂ ਬਾਅਦ ਬਣੇ ਦੂਜੇ ਅਜਿਹੇ ਨੇਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e