ਗੁਜਰਾਤ : ਦਰਦਨਾਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ, 20 ਤੋਂ ਜ਼ਿਆਦਾ ਜ਼ਖਮੀ

03/02/2020 7:42:17 PM

ਅਹਿਮਦਾਬਾਦ— ਗੁਜਰਾਤ ਦੇ ਤਾਪੀ ਜ਼ਿਲੇ 'ਚ ਰਾਸ਼ਟਰੀ ਰਾਜਮਾਰਗ 53 'ਤੇ ਬੱਸ ਟੈਂਕਰ ਅਤੇ ਜੀਪ ਵਿਚਾਲੇ ਜ਼ੋਰਦਾਰ ਟੱਕਰ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਦਾ ਕਾਫਿਲਾ ਮੌਕੇ 'ਤੇ ਪਹੁੰਚ ਗਿਆ ਹੈ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਗੁਜਰਾਤ ਤੋਂ ਸੋਨਗੜ੍ਹ ਦੇ ਪੋਖਰਣ ਪਿੰਡ ਨੇੜੇ ਸੋਮਵਾਰ ਦੀ ਸ਼ਾਮ ਪੰਜ ਵਜੇ ਦੇ ਕਰੀਬ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਕੁਸ਼ਲਗੜ੍ਹ ਤੋਂ ਉਕਾਈ ਵੱਲ ਜਾ ਰਹੀ ਸੂਬਾ ਆਵਾਜਾਈ ਨਗਰ ਨਿਗਮ ਦੀ ਬੱਸ ਨੂੰ ਇਕ ਟੈਂਕਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਬੱਸ ਦੇ ਪਿੱਛੇ ਆ ਰਹੀ ਜੀਪ ਵੀ ਇਸ ਦੀ ਚਪੇਟ 'ਚ ਆ ਗਈ। ਇਸ ਦਰਦਨਾਕ ਸੜਕ ਹਾਦਸੇ ਕਾਰਨ ਹਾਈਵੇਅ 'ਤੇ ਟ੍ਰੈਫਿਕ ਜਾਮ ਹੋ ਗਿਆ। ਇਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਦੇਰ ਤਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ੁਪੁਲਸ ਨੇ ਦੱਸਿਆ ਕਿ ਇਸ ਸੜਕ ਹਾਦਸੇ 'ਚ ਕੁਲ 18 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ 'ਚੋਂ ਹਾਦਸੇ ਵਾਲੀ ਥਾਂ 'ਤੇ 7 ਲੋਕਾਂ ਨੇ ਦਮ ਤੋੜ ਦਿੱਤਾ, ਜਦਕਿ ਹੋਰ ਤਿੰਨ ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Inder Prajapati

This news is Content Editor Inder Prajapati