ਦਿੱਲੀ ਹਾਈ ਕੋਰਟ ਦਾ ਅਹਿਮ ਫ਼ੈਸਲਾ, ਵਿਆਹ ਦਾ ਵਾਅਦਾ ਕਰ ਕੇ ਬਣਾਇਆ ਗਿਆ ਸੰਬੰਧ, ਜਬਰ ਜ਼ਿਨਾਹ ਨਹੀਂ

04/08/2022 5:30:45 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਵਿਆਹ ਦਾ ਸੱਚਾ ਵਾਅਦਾ ਕਰ ਕੇ ਜੇਕਰ ਯੌਨ ਸੰਬੰਧ ਬਣਾਇਆ ਜਾਂਦਾ ਹੈ ਅਤੇ ਬਾਅਦ 'ਚ ਕਿਸੇ ਕਾਰਨ ਵਿਆਹ ਨਹੀਂ ਹੋ ਪਾਉਂਦਾ ਤਾਂ ਇਸ ਨੂੰ ਜਬਰ ਜ਼ਿਨਾਹ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਇਹ ਟਿੱਪਣੀ ਇਕ ਮਾਮਲੇ ਦੀ ਸੁਣਵਾਈ ਦੌਰਾਨ ਕੀਤੀ, ਜਿਸ 'ਚ ਇਕ ਵਿਅਕਤੀ ਅਤੇ ਇਕ ਔਰਤ ਲੰਬੇ ਸਮੇਂ ਤੱਕ ਸੰਬੰਧ 'ਚ ਸਨ ਅਤੇ ਉਨ੍ਹਾਂ ਦੀ ਸਗਾਈ ਵੀ ਹੋ ਗਈ ਸੀ ਪਰ ਕਿਸੇ ਕਾਰਨ ਵਿਆਹ ਨਹੀਂ ਹੋ ਸਕਿਆ ਅਤੇ ਰਿਸ਼ਤਾ ਟੁੱਟ ਗਿਆ। 

ਇਹ ਵੀ ਪੜ੍ਹੋ : ਵਿਦਿਆਰਥਣ ਨੇ ਸੰਬੰਧ ਬਣਾਉਣ ਤੋਂ ਮਨ੍ਹਾ ਕੀਤਾ ਤਾਂ 5 ਵਿਦਿਆਰਥੀਆਂ ਨੇ ਜ਼ਹਿਰ ਪਿਲਾ ਮਾਰਿਆ

ਜੱਜ ਸੁਬਰਮਣੀਅਮ ਪ੍ਰਸਾਦ ਨੇ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਖਾਰਜ ਕਰ ਦਿੱਤਾ, ਜਿਸ ਦੇ ਅਧੀਨ ਆਈ.ਪੀ.ਸੀ. ਦੀ ਧਾਰਾ 376 (2) (ਐੱਨ) ਦੇ ਅਧੀਨ ਵਿਅਕਤੀ 'ਤੇ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਤੈਅ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News