ਜੀਂਦ ਦੇ ਹੋਟਲ ''ਚ ਸੈਕਸ ਰੈਕੇਟ ਦਾ ਪਰਦਾਫਾਸ਼, ਚਾਰ ਬੀਬੀਆਂ ਸਮੇਤ 7 ਗ੍ਰਿਫਤਾਰ

2021-09-25T02:21:38.507

ਜੀਂਦ - ਹਰਿਆਣਾ ਦੀ ਮਹਿਲਾ ਥਾਣਾ ਨੇ ਗੋਹਾਨਾ ਰੋਡ ਸਥਿਤ ਮਿਲਣ ਹੋਟਲ 'ਤੇ ਛਾਪੇਮਾਰੀ ਕਰ ਸੈਕਸ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਚਾਰ ਬੀਬੀਆਂ ਸਮੇਤ ਸੱਤ ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ । ਪੁਲਸ ਨੇ ਦੱਸਿਆ ਕਿ ਫੜੇ ਗਏ ਨੌਜਵਾਨ, ਬੀਬੀਆਂ ਸਮੇਤ ਇੱਕ ਦਰਜਨ ਲੋਕਾਂ ਖ਼ਿਲਾਫ਼ ਵੇਸਵਾਗਮਨੀ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਫੜੇ ਗਏ ਨੌਜਵਾਨ ਅਤੇ ਬੀਬੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


Inder Prajapati

Content Editor

Related News