ਹੋਟਲ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਹਰਿਆਣਾ ਅਤੇ ਹਿਮਾਚਲ ਦੀਆਂ 3 ਜਨਾਨੀਆਂ ਗ੍ਰਿਫਤਾਰ

Wednesday, Sep 16, 2020 - 03:34 AM (IST)

ਹੋਟਲ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਹਰਿਆਣਾ ਅਤੇ ਹਿਮਾਚਲ ਦੀਆਂ 3 ਜਨਾਨੀਆਂ ਗ੍ਰਿਫਤਾਰ

ਹਿਸਾਰ - ਹਾਂਸੀ ਪੁਲਸ ਨੇ ਜੀਂਦ ਰੋਡ 'ਤੇ ਸਥਿਤ ਇੱਕ ਹੋਟਲ 'ਚ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਹੋਟਲ ਤੋਂ ਤਿੰਨ ਬੀਬੀਆਂ ਅਤੇ ਹੋਟਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਦੇਹ ਵਪਾਰ ਦੇ ਦੋਸ਼ਾਂ 'ਚ ਗ੍ਰਿਫਤਾਰ ਕੀਤੀਆਂ ਗਈਆਂ ਜਨਾਨੀਆਂ 'ਚੋਂ ਇੱਕ ਹਿਮਾਚਲ ਪ੍ਰਦੇਸ਼ ਅਤੇ ਦੋ ਹਰਿਆਣਾ ਦੀਆਂ ਹਨ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜੀਂਦ ਰੋਡ 'ਤੇ ਸਥਿਤ ਇੱਕ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। 

ਸੂਚਨਾ ਮਿਲਦੇ ਹੀ ਪੁਲਸ ਨੇ ਪਹਿਲਾਂ ਤਾਂ ਹੋਟਲ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ। ਇਸ ਤੋਂ ਬਾਅਦ ਐਤਵਾਰ ਨੂੰ ਬੋਗਸ ਗਾਹਕ ਭੇਜ ਕੇ ਹੋਟਲ 'ਚ ਛਾਪਾ ਮਾਰ ਦਿੱਤਾ। ਪੁਲਸ ਨੇ ਹੋਟਲ ਦੇ ਅੰਦਰ ਸਰਚ ਮੁਹਿੰਮ ਚਲਾ ਕੇ ਤਿੰਨ ਜਨਾਨੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਿਟੀ ਥਾਣੇ ਦੇ ਕਾਰਜਕਾਰੀ ਐੱਸ.ਐੱਚ.ਓ. ਜਗਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀਆਂ ਨੂੰ ਕੋਰਟ 'ਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਕਾਨੂੰਨੀ ਹਿਰਾਸਤ 'ਚ ਭੇਜ ਦਿੱਤਾ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Inder Prajapati

Content Editor

Related News