ਸਾਧਵੀ ਸੈਕਸ ਸ਼ੋਸ਼ਣ ਮਾਮਲੇ ''ਚ ਡੇਰਾ ਮੁਖੀ ਨੂੰ ਝਟਕਾ

07/19/2017 1:47:31 AM

ਸਿਰਸਾ— ਹਰਿਆਣਾ 'ਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਲੋਂ ਇਕ ਸਾਧਵੀ ਨਾਲ ਸੈਕਸ ਸ਼ੋਸ਼ਣ ਦੇ ਮਾਮਲੇ 'ਚ ਸੀ. ਬੀ. ਆਈ. ਦੀ ਅਦਾਲਤ 'ਚ ਦਾਇਰ ਪਟੀਸ਼ਨ ਨੂੰ ਮੰਗਲਵਾਰ ਰੱਦ ਕਰ ਦਿੱਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 21 ਜੁਲਾਈ ਨੂੰ ਹੋਵੇਗੀ।
ਡੇਰਾ ਮੁਖੀ ਵਲੋਂ ਦਾਇਰ ਪਟੀਸ਼ਨ 'ਚ ਦੋ ਹੋਰਨਾਂ ਮੁਟਿਆਰਾਂ ਨੂੰ ਇਸ ਮਾਮਲੇ 'ਚ ਨਵੇਂ ਗਵਾਹ ਵਜੋਂ ਪੇਸ਼ ਕਰਨ ਦੀ ਆਗਿਆ ਮੰਗੀ ਗਈ। ਉਨ੍ਹਾਂ ਦੀ ਇਸ ਮਾਮਲੇ 'ਚ ਸਿਰਸਾ ਅਦਾਲਤ ਕੰਪਲੈਕਸ ਤੋਂ ਵੀਡੀਓ ਕਾਨਫਰਸਿੰਗ ਰਾਹੀਂ ਪੰਚਕੂਲਾ ਸਥਿਤ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ੀ ਹੋਈ।


Related News