ਦਿੱਲੀ, ਪੰਜਾਬ, UP ਦੇ ਕੁਝ ਹਿੱਸਿਆਂ ''ਚ ਪਈ ਧੁੰਦ, ਭਾਰੀ ਮੀਂਹ ਦੀ ਸੰਭਾਵਨਾ

Friday, Dec 15, 2023 - 02:22 PM (IST)

ਨੈਸ਼ਨਲ ਡੈਸਕ- ਦਿੱਲੀ, ਪੰਜਾਬ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ 'ਚ ਧੁੰਦ ਛਾਈ ਰਹੀ, ਜਦੋਂ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਬਹੁਤ ਸੰਘਣੀ ਧੁੰਦ ਦੇਖੀ ਗਈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਕਿ ਅੱਜ ਸਵੇਰੇ ਉੱਤਰ ਪ੍ਰਦੇਸ਼, ਬਿਹਾਰ, ਆਸਾਮ, ਮੇਘਾਲਿਆ ਅਤੇ ਤ੍ਰਿਪੁਰਾ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਮੱਧਮ ਧੁੰਦ ਦੇਖੀ ਗਈ। ਉੱਤਰ ਭਾਰਤ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਸਵੇਰੇ 500 ਮੀਟਰ ਤੋਂ ਘੱਟ ਦ੍ਰਿਸ਼ਤਾ ਦਰਜ ਕੀਤੀ ਗਈ। ਵੀਰਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਕਿ ਇਸ ਹਫ਼ਤੇ ਦੌਰਾਨ ਇਨ੍ਹਾਂ ਸਾਰੇ ਖੇਤਰਾਂ 'ਚ ਤਾਪਮਾਨ 'ਚ ਕੋਈ ਮਹੱਤਵਪੂਰਨ ਤਬਦੀਲੀ ਦੀ ਉਮੀਦ ਨਹੀਂ ਹੈ। ਹਾਲਾਂਕਿ, ਅਗਲੇ ਹਫ਼ਤੇ ਦੌਰਾਨ ਦੇਸ਼ ਦੇ ਕੁਝ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦੀ ਉਮੀਦ ਹੈ। ਇਸ ਵਿਚ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਅਨੁਸਾਰ, ਸ਼ੁੱਕਰਵਾਰ ਨੂੰ ਦਿੱਲੀ 'ਚ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 'ਬਹੁਤ ਖ਼ਰਾਬ' ਤੋਂ ਸੁਧਰ ਕੇ 'ਖ਼ਰਾਬ' ਸ਼੍ਰੇਣੀ 'ਚ ਦਰਜ ਕੀਤਾ ਗਿਆ। ਹਾਲਾਂਕਿ ਰਾਜਧਾਨੀ ਦੇ ਪੰਜਾਬੀ ਬਾਗ਼ ਇਲਾਕੇ 'ਚ ਹਵਾ ਗੁਣਵੱਤਾ 333 ਏ.ਕਿਊ.ਆਈ. ਨਾਲ 'ਬਹੁਤ ਖ਼ਰਾਬ' ਸ਼੍ਰੇਣੀ 'ਚ ਬਣੀ ਹੋਈ ਹੈ। 

ਇਹ ਵੀ ਪੜ੍ਹੋ : CBSE ਵਿਦਿਆਰਥੀਆਂ ਲਈ ਵੱਡੀ ਖ਼ਬਰ : ਰੱਦ ਹੋ ਸਕਦੀਆਂ ਹਨ ਪ੍ਰੈਕਟਿਕਲ ਪ੍ਰੀਖਿਆਵਾਂ, ਪੜ੍ਹੋ ਪੂਰੀ ਖ਼ਬਰ

ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮ ਅਰਬ ਸਾਗਰ ਦੇ ਉੱਪਰ ਇਕ ਚੱਕਰਵਾਤੀ ਸਰਕੂਲੇਸ਼ਨ ਦੇਖਿਆ ਗਿਆ ਹੈ। ਦੱਖਣੀ ਬੰਗਾਲ ਦੀ ਖਾੜੀ ਦੇ ਉੱਪਰ ਇਕ ਚੱਕਰਵਾਦੀ ਸਰਕੂਲੇਸ਼ਨ ਜਾਂ ਘੱਟ ਦਬਾਅ ਦਾ ਖੇਤਰ ਬਣਨ ਦੀ ਵੀ ਸੰਭਾਵਨਾ ਸੀ। ਇਸ 'ਚ ਕਿਹਾ ਗਿਆ ਹੈ ਕਿ 16 ਦਸੰਬਰ ਤੋਂ ਇਕ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਵੀ ਉਮੀਦ ਹੈ, ਜੋ ਮੁੱਖ ਰੂਪ ਨਾਲ ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਪ੍ਰਭਾਵਿਤ ਕਰੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News