ਖ਼ਰਾਬ ਮੌਸਮ ਕਾਰਨ ਮੁਲਤਵੀ ਹੋਈ ਅਮਿਤ ਸ਼ਾਹ ਦੀ ਜੰਮੂ ਯਾਤਰਾ
Monday, Jan 08, 2024 - 05:09 PM (IST)
ਜੰਮੂ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਸਤਾਵਿਤ ਜੰਮੂ ਯਾਤਰਾ ਖ਼ਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ 9 ਜਨਵਰੀ ਨੂੰ ਜੰਮੂ ਕਸ਼ਮੀਰ ਦੀ ਯਾਤਰਾ ਦਾ ਪ੍ਰੋਗਰਾਮ ਤੈਅ ਸੀ। ਪ੍ਰਸਤਾਵਿਤ ਯਾਤਰਾ ਦੌਰਾਨ ਉਹ ਜੰਮੂ 'ਚ ਵਿਕਸਿਤ ਭਾਰਤ ਸੰਕਲਪ ਯਾਤਰਾ 'ਚ ਹਿੱਸਾ ਲੈਣ ਵਾਲੇ ਸਨ। ਉਨ੍ਹਾਂ ਦੇ ਤੈਅ ਪ੍ਰੋਗਰਾਮਾਂ 'ਚ 1379 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ, ਜੰਮੂ ਸ਼ਹਿਰ 'ਚ ਈ-ਬੱਸਾਂ ਦਾ ਸ਼ੁੱਭ ਆਰੰਭ ਅਤੇ 2348 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਸੀ।
ਅਧਿਕਾਰੀ ਨੇ ਕਿਹਾ ਕਿ ਸ਼੍ਰੀ ਸ਼ਾਹ ਦਾ ਕ੍ਰਿਪਾ ਦੇ ਆਧਾਰ 'ਤੇ ਨਿਯੁਕਤ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣ ਦਾ ਵੀ ਪ੍ਰੋਗਰਾਮ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੀ ਸੁਰੱਖਿਆ ਅਤੇ ਵਿਕਾਸ ਦੀ ਸਮੀਖਿਆ ਵੀ ਕਰਨੀ ਸੀ। ਨਾਲ ਹੀ ਪੁੰਛ ਸੈਕਟਰ 'ਚ ਡੇਰਾ ਕੀ ਗਲੀ ਇਲਾਕੇ 'ਚ ਮਾਰੇ ਗਏ ਨਾਗਰਿਕਾਂ ਦੇ ਪਰਿਵਾਰਾਂ ਨੂੰ ਵੀ ਮਿਲਣਾ ਸੀ ਪਰ ਖ਼ਰਾਬ ਮੌਸਮ ਦੀ ਸਥਿਤੀ ਅਤੇ ਉਨ੍ਹਾਂ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8