ਸ਼ਾਹ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੁਰਨੂਲ ’ਚ ਭਗਵਾਨ ਸ਼੍ਰੀ ਰਾਮ ਜੀ ਦੀ 108 ਫੁੱਟ ਉੱਚੀ ਮੂਰਤੀ ਦਾ ਰੱਖਿਆ ਨੀਂਹ ਪੱਥ

07/24/2023 6:32:37 PM

ਜੈਤੋ, (ਰਘੂਨੰਦਨ ਪਰਾਸ਼ਰ)- ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਂਧਰਾ ਪ੍ਰਦੇਸ਼ ਦੇ ਕੁਰਨੂਲ ’ਚ ਭਗਵਾਨ ਸ਼੍ਰੀ ਰਾਮ ਜੀ ਦੀ 108 ਫੁੱਟ ਉੱਚੀ ਮੂਰਤੀ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਭਗਵਾਨ ਸ਼੍ਰੀ ਰਾਮ ਜੀ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਮੂਰਤੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੰਤਰਾਲਯਮ ’ਚ ਸਥਾਪਿਤ ਕੀਤੀ ਜਾਣ ਵਾਲੀ ਭਗਵਾਨ ਸ਼੍ਰੀ ਰਾਮ ਦੀ ਇਹ 108 ਫੁੱਟ ਉੱਚੀ ਮੂਰਤੀ ਸਾਡੇ ਸਨਾਤਨ ਧਰਮ ਦਾ ਸੰਦੇਸ਼ ਪੂਰੇ ਵਿਸ਼ਵ ਨੂੰ ਕਈ ਯੁੱਗਾਂ ਤੱਕ ਦੇਵੇਗੀ ਅਤੇ ਦੇਸ਼ ਅਤੇ ਦੁਨੀਆ ਵਿੱਚ ਵੈਸ਼ਨਵ ਪ੍ਰੰਪਰਾ ਨੂੰ ਮਜ਼ਬੂਤ ​​ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਤੁੰਗਭਦਰਾ ਨਦੀ ਦੇ ਕਿਨਾਰੇ ਸਥਿਤ ਮੰਤਰਾਲਯਮ ਪਿੰਡ ’ਚ 10 ਏਕੜ ਦੇ ਖੇਤਰ ’ਚ ਫੈਲਿਆ ਹੋਇਆ ਹੈ ਅਤੇ ਢਾਈ ਸਾਲਾਂ ’ਚ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ ਦੀ ਇਤਿਹਾਸਕ ਮਹੱਤਤਾ ਹੈ।


Rakesh

Content Editor

Related News