ਸਰਕਾਰ ਅੱਤਵਾਦ ਨੂੰ ਨਹੀਂ ਕਰੇਗੀ ਬਰਦਾਸ਼ਤ, ਸਖ਼ਤ ਰੁਖ ਰਹੇਗਾ ਕਾਇਮ : ਅਮਿਤ ਸ਼ਾਹ
Wednesday, Jan 03, 2024 - 10:32 AM (IST)
ਨਵੀਂ ਦਿੱਲੀ (ਭਾਸ਼ਾ)- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਅੱਤਵਾਦ ਵਿਰੋਧੀ ਮੁਹਿੰਮਾਂ ਨੂੰ ਮਜ਼ਬੂਤ ਕਰਨ ਅਤੇ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਾਹ ਨੇ ਮੰਗਲਵਾਰ ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਦਾ ਆਪਣਾ ਸਖ਼ਤ ਰੁਖ ਅਪਣਾਈ ਰੱਖੇਗੀ। ਅਧਿਕਾਰੀਆਂ ਨੇ ਦੱਸਿਆ ਕਿ ਬੈਠਕ ’ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜ਼ਮੀਨੀ ਫੌਜ ਦੇ ਮੁਖੀ ਪਾਂਡੇ, ਖੁਫ਼ੀਆ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪੰਜਾਬ ਸਮੇਤ 8 ਸੂਬਿਆਂ ਦੇ ਡਰਾਈਵਰ ਹੜਤਾਲ ’ਤੇ, ‘ਹਿੱਟ ਐਂਡ ਰਨ’ ਕਾਨੂੰਨ ਦਾ ਵਿਰੋਧ ਤੇਜ਼
ਇਕ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 3 ਮ੍ਰਿਤਕ ਨਾਗਰਿਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਅਤੇ ਨੌਕਰੀਆਂ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜੰਮੂ-ਕਸ਼ਮੀਰ ਵਿੱਚ 2023 ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਜਾਰੀ ਹਨ। ਅਧਿਕਾਰੀਆਂ ਨੇ ਹਿੰਸਾ ਵਿੱਚ ਵਾਧੇ ਦਾ ਕਾਰਨ ਖੇਤਰ ’ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਰਹੱਦ ਪਾਰ ਤੋਂ ਹੋ ਰਹੀਆਂ ਹਤਾਸ਼ ਕੋਸ਼ਿਸ਼ਾਂ ਨੂੰ ਦੱਸਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8